ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਮਿਲੀ ਕੋਰਟ ਤੋ ਰਾਹਤ

ss1

ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਮਿਲੀ ਕੋਰਟ ਤੋ ਰਾਹਤ

ਜਲੰਧਰ— ਸ਼ਾਹਕੋਟ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ‘ਤੇ ਕੇਸ ਦਰਜ ਕਰਨ ਵਾਲੇ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਅੱਜ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।
ਸ਼ਾਹਕੋਟ ਜ਼ਿਮਨੀ ਚੋਣਾਂ ‘ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਨਜਾਇਜ਼ ਮਾਇਨਿੰਗ ਪਰਚਾ ਦਰਜ ਕਰਨ ਵਾਲੇ ਮਹਿਤਪੁਰ ਦੇ ਸਾਬਕਾ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ। ਪਰਮਿੰਦਰ ਸਿੰਘ ਬਾਜਵਾ ਪਿਛਲੇ 9 ਦਿਨਾਂ ਤੋਂ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਹੈ।ਇਕ ਰਿਪੋਰਟ ਮੁਤਾਬਕ ਸਾਬਕਾ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਦਾ ਡੋਪ ਟੈਸਟ ਨੈਗੇਟਿਵ ਆਇਆ ਹੈ।
ਉਸ ਦਾ ਇਲਾਜ ਕਰ ਰਹੇ ਡਾਕਟਰ ਨੇ ਇਸ ਦੀ ਪੁਸ਼ਟੀ ਕੀਤੀ ਹੈ।ਸਿਵਲ ਹਸਪਤਾਲ ‘ਚ ਮਨੋਰੋਗ ਵਿਭਾਗ ਦੇ ਇਕ ਡਾਕਟਰ ਮੁਤਾਬਕ ਪਰਮਿੰਦਰ ਸਿੰਘ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਜ਼ਰੂਰ ਹੈ ਪਰ ਹੁਣ ਉਹ ਇਸ ‘ਚੋਂ ਹੌਲੀ-ਹੌਲੀ ਉਭਰ ਰਿਹਾ ਹੈ ਅਤੇ ਠੀਕ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਮਹਿਤਪੁਰ ਦੇ ਐੱਸ. ਐੱਚ. ਓ. ਹੁੰਦਿਆ ਪਰਮਿੰਦਰ ਸਿੰਘ ਬਾਜਵਾ ਨੇ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਵਿਰੁੱਧ ਮਾਈਨਿੰਗ (ਖਣਨ) ਦੇ ਮਾਮਲੇ ਸਬੰਧੀ ਐੱਫ. ਆਈ. ਆਰ. ਦਰਜ ਕਰ ਦਿੱਤੀ ਸੀ, ਜਿਸ ਨਾਲ ਕਾਂਗਰਸ ਕਸੂਤੀ ਸਥਿਤੀ ‘ਚ ਫਸ ਗਈ ਸੀ।
ਉਧਰ ਪੁਲਸ ਕਮਿਸ਼ਨਰ ਐੱਸ. ਕੇ. ਸਿਨਹਾ ਮੁਤਾਬਕ, ਐੱਸ. ਐੱਚ. ਓ. ਵਿਰੁੱਧ ਦਰਜ ਕੀਤੀ ਗਈ ਐੱਫ. ਆਈ. ਆਰ. ਹਸਪਤਾਲ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਰੱਦ ਕੀਤੀ ਜਾਵੇਗੀ।ਬਾਜਵਾ ਨੇ ਆਪਣੀ ਜ਼ਮਾਨਤ ਦੀ ਅਰਜ਼ੀ ਵੀ ਲਾਈ ਹੋਈ ਹੈ, ਜਿਸ ਦੀ ਸੁਣਵਾਈ 23 ਮਈ ਨੂੰ ਹੋਣੀ ਹੈ।ਸੂਤਰਾਂ ਮੁਤਾਬਕ ਕਾਂਗਰਸ ਸਰਕਾਰ 28 ਮਈ ਤੋਂ ਪਹਿਲਾਂ ਪਰਮਿੰਦਰ ਸਿੰਘ ਬਾਜਵਾ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਰੋਕਣ ਲਈ ਪੂਰਾ ਜ਼ੋਰ ਲਾ ਰਹੀ ਹੈ।ਬਾਜਵਾ ਨੂੰ 11 ਮਈ ਨੂੰ ਅਦਾਲਤੀ ਕੰਪਲੈਕਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

print
Share Button
Print Friendly, PDF & Email

Leave a Reply

Your email address will not be published. Required fields are marked *