1,2,3 ਜੂਨ ਨੰ ਬੋਰਗੋ ਸੰਨ ਯਾਕੋਮੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 68ਵੀਂ ਬਰਸੀ ਨੂੰ ਸਮਰਪਿਤ ਸਮਾਗਮ ‘ਚ ਪਹੁੰਚਣ ਦੀ ਅਪੀਲ

ss1

1,2,3 ਜੂਨ ਨੰ ਬੋਰਗੋ ਸੰਨ ਯਾਕੋਮੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 68ਵੀਂ ਬਰਸੀ ਨੂੰ ਸਮਰਪਿਤ ਸਮਾਗਮ ‘ਚ ਪਹੁੰਚਣ ਦੀ ਅਪੀਲ

ਮਿਲਾਨ 31 ਮਈ 2018 (ਬਲਵਿੰਦਰ ਸਿੰਘ ਢਿੱਲੋ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੈਰਗਾਮੋ, ਬੋਸੇਤੋ, ਕਰੇਮੋਨਾ ਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 68ਵੀਂ ਬਰਸੀ 1,2,3 ਜੂਨ ਨੂੰ ਮਨਾਈ ਜਾ ਰਹੀ ਹੈ।ਜਿਸ ਦੋਰਾਨ 01 ਜੂਨ ਦਿਨ ਸ਼ੁਕੱਰਵਾਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 3 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਪੰਜਾਬ ਦੀ ਧਰਤੀ ਤੋ ਰਾਗੀ, ਢਾਡੀ ਅਤੇ ਕੀਰਤਨੀ ਜਥੇ ਵਿਸ਼ੇਸ਼ ਤੋਰ ਤੇ ਪਹੁੰਚ ਰਹੇ ਹਨ। ਜਿਨ੍ਹਾਂ ਵਿੱਚ ਢਾਡੀ ਜਥਾ ਭਾਈ ਜਤਿੰਦਰ ਸਿੰਘ ਨੂਰਪੁਰੀ, ਸੰਤ ਬਾਬਾ ਗੁਲਜਾਰ ਸਿੰਘ ਨਾਨਕਸਰ ਵਾਲਿਆ ਦਾ ਜਥਾ ਅਤੇ ਹੈਡ ਗ੍ਰੰਥੀ ਭਾਈ ਰਜਿੰਦਰ ਸਿੰਘ 1,2 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 03 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਹਾਜਰੀ ਭਰਨਗੇ। ਅਤੇ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ।ਜਿਸ ਦੋਰਾਨ ਬੱਚਿਆ ਲਈ ਝੂਲੇ ਅਤੇ ਭੰਗੂੜੇ ਵੀ ਲਗਾਏ ਜਾਣਗੇ। ਇਸ ਸਮਾਗਮ ਵਿੱਚ ਕਲਤੂਰਾ ਸਿੱਖ ਇਟਲੀ ਅਤੇ ਨੋਜਵਾਨ ਸਭਾ ਬੋਰਗੋ ਸੰਨ ਯਾਕੋਮੋ ਦੇ ਨੋਜਵਾਨਾਂ ਵਲੋ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵੱਲੋ ਇਸ ਸਮਾਗਮ ਵਿੱਚ ਇਟਲੀ ਦੀਆ ਸਮੂਹ ਸੰਗਤਾ ਨੂੰ ਹੁਮ ਹੁਮਾ ਕੇ ਸ਼ੁਕੱਰਵਾਰ, ਸ਼ਨੀਵਾਰ ਸ਼ਾਮ ਸ੍ਰੀ ਰਹਿਰਾਸ ਉਪਰੰਤ ਅਤੇ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

print
Share Button
Print Friendly, PDF & Email