ਗੁਰੂਕੁਲ ਕਾਲਜ ਦੇ ਬੀ.ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸਾਨਦਾਰ

ss1

ਗੁਰੂਕੁਲ ਕਾਲਜ ਦੇ ਬੀ.ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸਾਨਦਾਰ

ਬਠਿੰਡਾ: 01 ਜੂਨ (ਪਰਵਿੰਦਰਜੀਤ ਸਿੰਘ):ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਬੀ.ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਬੀ.ਬੀ.ਏ ਭਾਗ ਪਹਿਲਾ ਦੇ ਨਤੀਜੇ ਵਿੱਚੋਂ ਗੁਰਸਿਮਰਨ ਕੌਰ ਨੇ 81.6% ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਹੀ। ਮਨਦੀਪ ਕੌਰ ਨੇ 76% ਅੰਕ ਲੈ ਕੇ ਜਮਾਤ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸੁਖਜਿੰਦਰ ਕੌਰ ਨੇ 75.6% ਅੰਕ ਲੈ ਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਦੇ ਐਮ.ਡੀ. ਸ਼੍ਰੀ ਭੂਸ਼ਣ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਅਤੇ ਵਧਾਈ ਦਿੱਤੀ ਅਤੇ ਪ੍ਰੋ: ਕਰਨਦੀਪ ਸਿੰਘ ਨੂੰ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਉਣ ਕਰਕੇ ਵਧਾਈ ਦਿੱਤੀ। ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਵਿੱਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *