ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ

ss1

ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ

ਧਾਰੀਵਾਲ, 4 ਜੂਨ (ਗੁਰਵਿੰਦਰ ਨਾਗੀ) -ਥਾਣਾ ਧਾਰੀਵਾਲ ਦੀ ਪੁਲਿਸ ਨੇ 150 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ। ਥਾਣਾ ਧਾਰੀਵਾਲ ਦੇ ਮੁੱਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਏ ਐਸ ਆਈ ਜਗਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਧਾਰੀਵਾਲ ਬਾਈਪਾਸ ਨਜਦੀਕ ਜਫਰਵਾਲ ਪੁੱਲ ਤੇ ਨਾਕਾ ਲਗਾਇਆ ਹੋਇਆ ਸੀ ਕਿ ਸ਼ੱਕ ਪੈਣ ਤੇ ਜਦ ਇੱਕ ਨੌਜਵਾਨ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸਨੇ ਪੁੱਛਗਿੱਛ ਦੋਰਾਨ ਆਪਣੀ ਪਹਿਚਾਣ ਲਵਪ੍ਰੀਤ ਪੁੱਤਰ ਹੀਰਾ ਮਸੀਹ ਵਾਸੀ ਪਿੰਡ ਕੰਗ ਵਜੋਂ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ।

print
Share Button
Print Friendly, PDF & Email

Leave a Reply

Your email address will not be published. Required fields are marked *