ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਹੋਈ

ss1

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਹੋਈ

Bhairupa photo 1 june 2016--1
ਭਾਈਰੂਪਾ 1 ਜੂਨ (ਅਵਤਾਰ ਸਿੰਘ ਧਾਲੀਵਾਲ):-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸੁਰਮੁਖ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸੇਲਬਰਾਹ ਵਿਖੇ ਹੋਈ ਇਸ ਮੀਟਿੰਗ ਵਿੱਚ ਸੂਬਾ ਐਕਟਿੰਗ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ, ਸੂਬਾ ਖਜ਼ਾਨਚੀ ਗੁਰਦੀਪ ਸਿੰਘ ਵੈਰੋਕੇ ਅਤੇ ਵਿਗਿਆਨਕ ਚੇਤਨਾ ਮੰਚ ਦੇ ਪ੍ਰਧਾਨ ਦਰਸ਼ਨ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਰਮੁਖ ਸਿੰਘ ਸਿੱਧੂ ਨੇ ਕਿਹਾ ਕਿ 7-8 ਜੂਨ ਨੂੰ ਫਿਰੋਜਪੁਰ ਵਿੱਚ ਆੜ੍ਹਤੀਆਂ ਖਿਲਾਫ ਦੋ ਰੋਜ਼ਾ ਧਰਨਾ ਦਿੱਤਾ ਜਾ ਰਿਹਾ ਹੈ ਇਸਦੇ ਸਬੰਧ ਵਿੱਚ ਪਿੰਡਾਂ ਵਿੱਚ ਵੱਡੀ ਪੱਧਰ ’ਤੇ ਮੀਟਿੰਗਾਂ ਅਤੇ ਰੈਲੀਆਂ ਕਰਵਾਈਆਂ ਜਾਣਗੀਆਂ ਅਤੇ ਧਰਨੇ ਵਿੱਚ ਪਹੁੰਚਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਅਗਲੇ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਖੁਦਕਸ਼ੀਆਂ, ਕੈਂਸਰ, ਕਰਜ਼ਾ ਪੀੜਤ ਲੋਕਾਂ ਦੇ ਫਾਰਮ ਭਰ ਕਿ ਐਸਡੀਐਮ ਰਾਹੀਂ ਪੰਜਾਬ ਸਰਕਾਰ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।ਕਿਸਾਨ ਆਗੂ ਨੇ 27 ਮਈ ਨੂੰ ਫੂਲ ਵਿਖੇ ਕੀਤੀ ਗਈ ਕਰਜ਼ਾ ਮੁਕਤੀ ਕਾਨਫਰੰਸ ਵਿੱਚ ਹੋਏ ਇਕੱਠ ਤੇ ਤਸੱਲੀ ਪ੍ਰਗਟ ਕੀਤੀ।ਇਸ ਮੌਕੇ 7-8 ਜੂਨ ਨੂੰ ਫਿਰੋਜਪੁਰ ਵਿੱਚ ਲੱਗਣ ਵਾਲੇ ਦੋ ਰੋਜ਼ਾ ਧਰਨੇ ਦਾ ਪੋਸਟਰ ਵੀ ਵੰਡਿਆ ਗਿਆ।ਇਸ ਮੌਕੇ ਨਥਾਣਾ ਬਲਾਕ ਦੇ ਪ੍ਰਧਾਨ ਮੁਖਤਿਆਰ ਸਿੰਘ ਬੱਜੋਆਣਾ, ਸੁਖਦੇਵ ਸਿੰਘ, ਮੇਜਰ ਸਿੰਘ ਭੋਡੀਪੁਰਾ, ਸੀਰਾ ਸਿੰਘ ਭਾਈਰੂਪਾ, ਤੇਜਾ ਸਿੰਘ, ਗੁਰਮੇਲ ਸਿੰਘ ਮਾਹੀ, ਸੁਖਦੇਵ ਸਿੰਘ ਢਪਾਲੀ, ਬਲਵੀਰ ਸਿੰਘ ਖਾਲਸਾ, ਮਹਿਤਾਬ ਸਿੰਘ ਦਿਆਲਪੁਰਾ ਮਿਰਜ਼ਾ, ਪ੍ਰਗਟ ਸਿੰਘ ਦਿਆਲਪੁਰਾ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *