ਕਠੂਆ ਕਾਂਡ: ਸੱਤ ਮੁਲਜ਼ਮਾਂ ਖਿਲਾਫ਼ ਦੋਸ਼ ਪੱਤਰ ਦਾਖ਼ਲ

ss1

ਕਠੂਆ ਕਾਂਡ: ਸੱਤ ਮੁਲਜ਼ਮਾਂ ਖਿਲਾਫ਼ ਦੋਸ਼ ਪੱਤਰ ਦਾਖ਼ਲ

ਦੇਸ਼ ਭਰ ਵਿੱਚ ਚਰਚਾ ਵਿੱਚ ਆਏ ਕਠੂਆ ਜਬਰ ਜਨਾਹ ਤੇ ਕਤਲ ਕੇਸ ਦੀ ਸੁਣਵਾਈ ਅੱਜ ਸੱਤਵੇਂ ਦਿਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਤੇਜਵਿੰਦਰ ਸਿੰਘ ਦੀ ਅਦਾਲਤ ਵਿੱਚ ਜਾਰੀ ਰਹੀ। ਅੱਜ ਸੱਤਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਲਿਆਂਦਾ ਗਿਆ ਅਤੇ ਰੋਜ਼ਾਨਾਂ ਦੀ ਤਰ੍ਹਾਂ ਕੇਸ ਦੀ ਸੁਣਵਾਈ ਹੋਈ। ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਅੱਜ ਅੱਠ ਵਿੱਚੋਂ ਵਿੱਚੋਂ ਸੱਤ ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਖ਼ਲ ਕੀਤੇ ਗਏ ਹਨ। ਇਸ ਦੇ ਚੱਲਦੇ ਹੋ ਸਕਦਾ ਹੈ ਕਿ ਭਲਕੇ 8 ਜੂਨ ਨੂੰ ਮਾਮਲੇ ਨਾਲ ਸਬੰਧਤ ਗਵਾਹਾਂ ਨੂੰ ਬੁਲਾਇਆ ਜਾਵੇ ਤੇ ਉਨ੍ਹਾਂ ਦੀ ਗਵਾਹੀ ਦਰਜ ਕੀਤੀ ਜਾਵੇ। ਇਸ ਤੋਂ ਬਾਅਦ ਬਚਾਅ ਪੱਖ ਦੇ ਵਕੀਲ ਵੀ ਗਵਾਹਾਂ ਦੇ ਬਿਆਨਾਂ ਉੱਤੇ ਜਿਰ੍ਹਾ ਕਰਕੇ ਆਪਣੀਆਂ ਦਲੀਲਾਂ ਦੇ ਸਕਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *