ਲੁਧਿਆਣਾ ਨਗਰ ਨਿਗਮ ਵਿੱਚ ਇਸ਼ਤਿਹਾਰਬਾਜ਼ੀ ਦਾ ਠੇਕਾ ਰੱਦ

ss1

ਲੁਧਿਆਣਾ ਨਗਰ ਨਿਗਮ ਵਿੱਚ ਇਸ਼ਤਿਹਾਰਬਾਜ਼ੀ ਦਾ ਠੇਕਾ ਰੱਦ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਨਗਰ ਨਿਗਮ ਵਿੱਚ ਗਰੀਨ ਲਾਈਨ ਕੰਪਨੀ ਨੂੰ ਬੱਸ-ਕਿਊ ਸ਼ੈਲਟਰ ਦੀ ਇਸ਼ਤਿਹਾਰਬਾਜ਼ੀ ਦਾ ਦਿੱਤਾ ਠੇਕਾ ਰੱਦ ਕਰ ਦਿੱਤਾ ਹੈ। ਸ੍ਰੀ ਸਿੱਧੂ ਨੇ ਪਿਛਲੀ ਗੱਠਜੋੜ ਸਰਕਾਰ ’ਤੇ ਇਸ ਠੇਕੇ ਵਿੱਚ ਘਪਲਾ ਕਰਕੇ ਆਪਣੇ ਚਹੇਤਿਆਂ ਨੂੰ ਲਾਭ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਨਵੀਂ ਇਸ਼ਤਿਹਾਰਬਾਜ਼ੀ ਨੀਤੀ ਆਨਲਾਈਨ ਕਰ ਦਿੱਤੀ ਗਈ ਹੈ ਅਤੇ ਅਗਲੇ ਹਫ਼ਤੇ ਪਾਰਦਰਸ਼ੀ ਢੰਗ ਨਾਲ ਟੈਂਡਰ ਕੱਢ ਕੇ ਕੰਪਨੀਆਂ ਦੀ ਚੋਣ ਕੀਤੀ ਜਾਵੇਗੀ।

print
Share Button
Print Friendly, PDF & Email