ਮੁਸਲਮਾਨ ਅੱਜ ਦੇਖਣ ਈਦ ਦਾ ਚੰਨ : ਸ਼ਾਹੀ ਇਮਾਮ ਪੰਜਾਬ

ss1

ਮੁਸਲਮਾਨ ਅੱਜ ਦੇਖਣ ਈਦ ਦਾ ਚੰਨ : ਸ਼ਾਹੀ ਇਮਾਮ ਪੰਜਾਬ

ਲੁਧਿਆਣਾ, (ਪ੍ਰੀਤੀ ਸ਼ਰਮਾ): ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਅੱਜ 14 ਜੂਨ ਨੂੰ ਹਰ ਮੁਸਲਮਾਨ ਈਦ-ਉਲ-ਫਿਤਰ ਦਾ ਚੰਨ ਵੇਖਣ। ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਦੇ ਇਸ ਫੋਨ ਨੰ: 0161-2722282 ‘ਤੇ ਸੰਪਰਕ ਕਰੇ ਤਾਂ ਕਿ ਈਦ ਦਾ ਐਲਾਨ ਕੀਤਾ ਜਾ ਸਕੇ। ਉਨਾਂ ਕਿਹਾ ਕਿ ਜੇਕਰ 14 ਜੂਨ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 15 ਜੂਨ ਦਿਨ ਸ਼ੁੱਕਰਵਾਰ ਨੂੰ ਈਦ-ਉਲ-ਫਿਤਰ ਦਾ ਤਿਊਹਾਰ ਮਨਾਇਆ ਜਾਵੇਗਾ। ਜੇਕਰ 14 ਜੂਨ ਨੂੰ ਚੰਨ ਨਜ਼ਰ ਨਹੀਂ ਆਉਂਦਾ ਤਾਂ 16 ਜੂਨ ਦਿਨ ਸ਼ਨੀਵਾਰ ਨੂੰ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਸ਼ਾਹੀ ਇਮਾਮ ਨੇ ਦੱਸਿਆ ਕਿ ਜਾਮਾ ਮਸਜਿਦ ਲੁਧਿਆਣਾ ਵਿਖੇ ਈਦ-ਉਲ-ਫਿਤਰ ਦੀ ਨਮਾਜ ਸਵੇਰੇ 9.30 ਵਜੇ ਅਦਾ ਕੀਤੀ ਜਾਏਗੀ।

print
Share Button
Print Friendly, PDF & Email

Leave a Reply

Your email address will not be published. Required fields are marked *