ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਗਿਆ

ss1

ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਗਿਆ

ਮਿਲਾਨ 20 ਜੂਨ 2018 (ਬਲਵਿੰਦਰ ਸਿੰਘ ਢਿੱਲੋ):-ਗੁਰਦੁਆਰਾ ਸਿੰਘ ਸਭਾ ਤੈਰਨੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 22 ਜੂਨ 2018 ਦਿਨ ਸ਼ੁਕੱਰਵਾਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। ਜਿਸ ਦੋਰਾਨ ਪੰਥ ਦੇ ਪ੍ਰਸਿੱਧ ਪ੍ਰਚਾਰਕ ਗਿਆਨੀ ਤਰਸੇਮ ਸਿੰਘ ਮੋਰਾਵਾਲੀ ਦਾ ਢਾਡੀ ਜਥਾ 22 ਜੂਨ ਦਿਨ ਸ਼ੁਕੱਰਵਾਰ ਨੂੰ ਸ਼ਾਮ ਦੇ ਦੀਵਾਨਾ ਵਿੱਚ ਹਾਜਰੀ ਭਰੇਗਾ। ਜੋ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਸ਼ਾਮ 8 ਤੋ 10 ਵਜੇ ਤੱਕ ਗੁਰ ਇਤੀਹਾਸ ਨਾਲ ਜੋੜਨਗੇ। ਗੁਰਦੁਆਰਾ ਸਿੰਘ ਸਭਾ ਤੈਰਨੀ ਦੀ ਪ੍ਰਬੰਧਕ ਕਮੇਟੀ ਵਲੋ ਇਟਲੀ ਦੀਆ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆ, ਸਮੂਹ ਸਿੱਖ ਜਥੇਬੰਦੀਆ ਤੇ ਇਟਲੀ ਦੀਆ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

print
Share Button
Print Friendly, PDF & Email