ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ ਨੇ ਬਰਗਾੜੀ ਮੋਰਚੇ ਨੂੰ ਦੱਸਿਆ ਰਾਜਨੀਤਕ ਸਟੰਟ

ss1

ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ ਨੇ ਬਰਗਾੜੀ ਮੋਰਚੇ ਨੂੰ ਦੱਸਿਆ ਰਾਜਨੀਤਕ ਸਟੰਟ

ਭਾਈ ਧਿਆਨ ਸਿੰਘ ਮੰਡ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵਲੋਂ ਚਲਾਈ ਗੋਲੀ ਵਿਚ ਸ਼ਹੀਦ ਹੋਏ ਦੋ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਵਾਉਣ ਲਈ ਬਰਗਾੜੀ ਵਿਖੇ ਮੋਰਚਾ ਲਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ, “ਇਹ ਸਭ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ਦੇ ਇਸ਼ਾਰੇ ‘ਤੇ ਮਸਲੇ ਨੂੰ ਰਾਜਨੀਤਕ ਰੰਗਤ ਦੇਣ ਲਈ ਕੀਤਾ ਜਾ ਰਿਹਾ ਹੈ।”

ਇੱਥੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸ਼੍ਰੋਮਣੀ ਅਕਾਲ ਦਲ (ਬਾਦਲ) ਦੇ ਹੋਰ ਆਗੂਆਂ ਦੀ ਮੋਜੂਦਗੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਬੇਸਬਰੀ ਨਾਲ ਇਸ ਕੇਸ ਦੇ ਜਾਂਚ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਉਹਨਾਂ ਇਹ ਬਿਆਨ ਬਠਿੰਡਾ ਵਿਚ ਆਪਣੇ ਦੌਰੇ ਦੌਰਾਨ ਦਿੱਤਾ ਜਿੱਥੇ ਉਹ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਦੇ ਇਕ ਮਾਮਲੇ ਨੂੰ ਬਠਿੰਡਾ ਪ੍ਰਸ਼ਾਸਨ ਕੋਲ ਚੁੱਕਣ ਲਈ ਪਹੁੰਚੇ ਹੋਏ ਸਨ। ਉਹਨਾਂ ਦੋਸ਼ ਲਾਇਆ ਕਿ ਕੁਝ ਲੋਕ ਪਿੰਡ ਭਾਈ ਰੂਪਾ ਵਿਚ ਸ਼੍ਰੋਮਣੀ ਕਮੇਟੀ ਦੀ 160 ਏਕੜ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *