ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਪੁਲਿਸ ਲਿਆ ਹਿਰਾਸਤ ‘ਚ

ss1

ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਪੁਲਿਸ ਲਿਆ ਹਿਰਾਸਤ ‘ਚ

ਫ਼ਿਰੋਜ਼ਪੁਰ, 2 ਜੂਨ: ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਅੱਜ ਦੇਰ ਸ਼ਾਮ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲੈਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ‘ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਅਨੇਕਾਂ ਸਿੰਘ-ਸਿੰਘਣੀਆਂ ਦੀ ਯਾਦ ‘ਚ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ਼ਾਮਿਲ ਹੋ ਕੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤੇ ਜਾਣ ਦਾ ਪ੍ਰੋਗਰਾਮ ਸੀ।

print
Share Button
Print Friendly, PDF & Email