ਕੈਪਟਨ ਅਮਰਿੰਦਰ ਵਲੋਂ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਸ਼ਮਾ ਨੂੰ ਅਪੀਲ

ss1

ਕੈਪਟਨ ਅਮਰਿੰਦਰ ਵਲੋਂ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਸ਼ਮਾ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗਾਨਿਸਤਾਨ ਵਿੱਚ ਰਹਿ ਰਹੇ  ਸਿੱਖਾਂ ਦੀ ਸੁਰੱਖਿਆ ਅਤੇ ਬਚਾਓ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁੱਕੇ ਜਾਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ।
ਹਾਲ ਹੀ ਵਿੱਚ ਕਾਬੁਲ ਵਿੱਖੇ ਹੋਏ ਬੰਬ ਧਮਾਕੇ ਅਤੇ ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ਵਿੱਚ ਸਿੱਖਾਂ ‘ਤੇ ਹੋਏ ਅੱਤਵਾਦੀ ਹਮਲਿਆਂ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਕਟ ਕੀਤੀ ਹੈ ਜਿਨਾ ਵਿੱਚ ਬਹੁਤ ਸਾਰੇ ਸਿੱਖ ਪਰਿਵਾਰ ਬੁਰੀ ਤਰਾਂ ਪ੍ਰਭਾਵਤ ਹੋਏ ਸਨ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਅਤੇ ਅਫਗਾਨਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਅਧਿਆਕਾਰੀਆਂ ਨੂੰ ਜੰਗ ਨਾਲ ਬੁਰੀ ਤਰਾ ਪ੍ਰਭਾਵਿਤ ਇਸ ਦੇਸ਼ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਵਾਸਤੇ ਆਖਣ।
ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਹਿੰਸਾ ਨਾਲ ਪ੍ਰਭਾਵਿਤ ਅਫਗਾਨਿਸਤਾਨ ਦੇ ਸਿੱਖ ਪਰਿਵਾਰਾਂ ਦੀ ਸੁਰੱਖਿਆ, ਰਾਹਤ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਪੱਧਰ ‘ਤੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾ ਨੂੰ ਨਿਆਂ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2012 ਵਿੱਚ ਅਫਗਾਨਿਸਤਾਨ ਤੋਂ ਲੁਧਿਆਣਾ ਵਿਖੇ ਹਿਜ਼ਰਤ ਕਰਕੇ ਤਕਰੀਬਨ 40 ਪਰਿਵਾਰ ਆਏ ਸਨ ਜਿਨ•ਾਂ ਵਿਚੋਂ 20 ਵਾਪਸ ਚਲੇ ਗਏ ਜਦਕਿ ਬਾਕੀ ਅਜਿਹੇ ਵੀ ਲੁਧਿਆਣਾ ਵਿਖੇ ਹਨ। ਉਨਾ ਕਿਹਾ ਕਿ ਇਨਾ ਪਰਿਵਾਰਾਂ ਨਾਲ ਸਬੰਧਤ ਮੁੱਦੇ ਪ੍ਰਾਥਮਿਕਤਾ ਦੇ ਆਧਾਰ ‘ਤੇ ਦੇਖੇ ਜਾਣ ਦੀ ਜਰੂਰਤ ਹੈ। ਉਨਾ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਇਨਾ ਪਰਿਵਾਰਾਂ ਦੀ ਬੇਚੈਨੀ ਨੂੰ ਸੰਬੋਧਿਤ ਹੋਇਆ ਜਾ ਸਕੇ।
ਉਨਾ ਨੇ ਸਿੱਖ ਪਰਿਵਾਰਾਂ ਦੀਆਂ ਸੱਮਸਿਆਵਾਂ ਹੱਲ ਕਰਨ ਲਈ ਮਾਨਵੀ ਪਹੁੰਚ ਅਪਣਾਏ ਜਾਣ ਦੀ ਅਪੀਲ ਕੀਤੀ ਹੈ ਅਤੇ ਉਨਾ ਨੇ ਕੇਂਦਰੀ ਮੰਤਰੀ ਨੂੰ ਇਸ  ਮਾਮਲੇ ਵਿੱਚ ਫੌਰੀ ਦਖਲ ਦੇਣ ਦੀ ਬੇਨਤੀ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *