ਕੋਟੜਾ ਕਲਾਂ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ

ss1

ਕੋਟੜਾ ਕਲਾਂ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ
ਪੱਖੀ ਦੇ ਸਾਰਟ ਸਰਕਟ ਹੋਣ ਕਾਰਨ ਵਾਪਰੀ ਮੰਦਭਾਗੀ ਘਟਨਾ

ਭੀਖੀ, 22 ਜੁਲਾਈ (ਵੇਦ ਤਾਇਲ): ਨੇੜਲੇ ਪਿੰਡ ਕੋਟੜਾ ਕਲਾਂ ਦੇ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ ਹੋ ਗਏ।ਜਿਸ ਨਾਲ ਪਿੰਡ ਵਿਖੇ ਸ਼ੋਕ ਦੀ ਲਹਿਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਦ ਦੁਪਿਹਰ ਗ੍ਰੰਥੀ ਸਿੰਘ ਦਰਬਾਰ ਸਾਹਿਬ ਨੂੰ ਬੰਦ ਕਰਕੇ ਚਲੇ ਗਏ।ਉਸ ਤੋਂ ਬਾਦ ਦਰਬਾਰ ਸਾਹਿਬ ਦੀ ਪੱਖੀ ਚਲਦੀ ਪਈ ਸੀ।ਉਸਤੋਂ ਨਿਕਲੇ ਚੰਗਿਆੜਿਆ ਦਾ ਸੇਕ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲੱਗਿਆ ਅਤੇ ਇਸ ਤੋਂ ਬਾਦ ਪੂਰੀ ਬੀੜ ਅਗਨ ਭੇਂਟ ਹੋ ਗਈ ਇਸ ਘਟਨਾ ਦਾ ਪਤਾ ਸ਼ਾਮ ਨੂੰ ਮੱਥਾ ਟੇਕਣ ਆਈਆਂ ਮਹਿਲਾਵਾਂ ਨੂੰ ਲੱਗਿਆ ਤਾਂ ਉਨ੍ਹਾਂ ਪਿੰਡ ਦੇ ਲੋਕਾਂ ਨੂੰ ਸੂਚਿਤ ਕੀਤਾ।ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਵਾਸੀ ਗੁਰੂਦੁਆਰਾ ਸਾਹਿਬ ਵਿਖੇ ਇਕੱਤਰ ਹੋ ਗਏ ਅਤੇ ਅੱਗ ਬੁਝਾਉਣ ਦਾ ਯਤਨ ਕੀਤਾ।ਭੀਖੀ ਪੁਲਿਸ ਨੇ ਘਟਨਾ ਸਥਾਨ ਤੇ ਪੁੱਜ ਕੇ ਘਟਨਾ ਦਾ ਜਾਇਜਾ ਲਿਆ।

    ਸੀਸੀਟੀਵੀ ਫੁਟੇਜ ਦੇਖਣ ਤੋਂ ਪਤਾ ਲੱਗਾ ਹੈ ਕਿ ਉਕਤ ਮੰਦਭਾਗੀ ਘਟਨਾ ਪੱਖੀ ਦੇ ਸ਼ਾਰਟ ਸਰਕਟ ਹੋਣ ਕਾਰਨ ਵਾਪਰੀ ਹੈ।ਇਸ ਘਟਨਾ ਸਬੰਧੀ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਸੂਚਿਤ ਕੀਤੇ ਜਾਣ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਅਤੇ ਧਰਮ ਪ੍ਰਚਾਰ ਕਮੇਟੀ ਦੇ ਮਾਲਵਾ ਜੌਨ ਇੰਚਾਰਜ ਭੋਲਾ ਸਿੰਘ ਨੇ ਗੁਰੂਦੁਆਰਾ ਸਾਹਿਬ ਵਿਖੇ ਪੁੱਜ ਕੇ ਇਸ ਮੰਦਭਾਗੀ ਘਟਨਾ ਸਬੰਧੀ ਜਾਇਜਾ ਲਿਆ।ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਇਸ ਘਟਨਾ ਤੇ ਡੂੰਘਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਦਰਬਾਰ ਸਾਹਿਬ ਵਿੱਚ ਪੱਖੀਆਂ ਨਾ ਲਾਉਣ ਸਬੰਧੀ ਐਸਜੀਪੀਸੀ ਵੱਲੋਂ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ ਪ੍ਰੰਤੂ ਕੁਝ ਗ੍ਰੰਥੀ ਸਿੰਘ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।ਉਨ੍ਹਾਂ ਕਿਹਾ ਕਿ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਇਸ ਨੂੰ ਗੰਭੀਰਤਾ ਨਾਲ ਲੈਣ ਅਤੇ ਆਪਣੀ ਜਿੰਮੇਵਾਰੀ ਸਮਝਣ।

print
Share Button
Print Friendly, PDF & Email