ਬੀਬੀ ਭੱਠਲ ਤੇ ਮਨਪ੍ਰੀਤ ਬਾਦਲ ਦੇ ਪੁੱਤਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਪੇਸ਼ ਹੋਣ ਦੇ ਹੁਕਮ

ss1

ਬੀਬੀ ਭੱਠਲ ਤੇ ਮਨਪ੍ਰੀਤ ਬਾਦਲ ਦੇ ਪੁੱਤਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਪੇਸ਼ ਹੋਣ ਦੇ ਹੁਕਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ ਸੂਬੇ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜਨ ਸਿੰਘ ਬਾਦਲ ਦੋਵੇਂ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ੀ ਹਨ ਕਿਉਂਕਿ ਉਹ ਰੋਕਣ ਦੇ ਬਾਵਜੂਦ ਗੁਰਮੀਤ ਰਾਮ ਰਹੀਮ ਦੀ ਅਗਵਾਈ ਵਾਲੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੋਂ ਵੋਟਾਂ ਮੰਗਣ ਲਈ ਗਏ ਸਨ।

ਜੱਥੇਦਾਰ ਨੇ ਕਿਹਾ ਕਿ ਦੋਵਾਂ ਨੇ ਦੋ ਜਾਂ ਤਿੰਨ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਪੇਸ਼ ਹੋਣ ਲਈ ਸਮਾਂ ਤਾਂ ਮੰਗਿਆ ਸੀ ਪਰ ਉਹ ਪੇਸ਼ ਨਹੀਂ ਹੋਏ। ‘‘ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋਣਾ ਹੀ ਪਵੇਗਾ। ਜੇ ਉਨ੍ਹਾਂ ਅਜਿਹਾ ਨਾ ਕੀਤਾ, ਤਾਂ ਉਨ੍ਹਾਂ ਨੂੰ ਅਗਲੇ ਕੁਝ ਦਿਨਾਂ `ਚ ਨਤੀਜੇ ਭੁਗਤਣੇ ਪੈਣਗੇ।“

ਇੱਥੇ ਵਰਨਣਯੋਗ ਹੈ ਕਿ ਬੀਬੀ ਭੱਠਲ ਤੇ ਅਰਜਨ ਬਾਦਲ ਉਨ੍ਹਾਂ ਵੱਖੋ-ਵੱਖਰੀਆਂ ਪਾਰਟੀਆਂ ਦੇ 44 ਲੋਕਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੂੰ ਡੇਰੇ ਤੋਂ ਵੋਟਾਂ ਮੰਗਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਤਲਬ ਕੀਤਾ ਗਿਆ ਸੀ। ਇਹ ਸਭ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਇਆ ਸੀ। 44 ਵਿੱਚੋਂ 40 ਜਣੇ ਹੁਣ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਪੇਸ਼ ਹੋ ਚੁੱਕੇ ਹਨ। ਬੀਬੀ ਭੱਠਲ ਤੇ ਅਰਜਨ ਬਾਦਲ ਹਾਲੇ ਤੱਕ ਪੇਸ਼ ਨਹੀਂ ਹੋਏ, ਬਾਕੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ।

print
Share Button
Print Friendly, PDF & Email