ਕੈਪਟਨ ਸਰਕਾਰ ਨੇ ਬਿਜਲੀ ਸਬਸਿਡੀ ਸਮੇਤ 760 ਕਰੋੜ ਰੁਪਏ ਕੀਤੇ ਜਾਰੀ

ss1

ਕੈਪਟਨ ਸਰਕਾਰ ਨੇ ਬਿਜਲੀ ਸਬਸਿਡੀ ਸਮੇਤ 760 ਕਰੋੜ ਰੁਪਏ ਕੀਤੇ ਜਾਰੀ

ਕੈਪਟਨ ਸਰਕਾਰ ਨੇ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ।
ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਵੈਟ/ਜੀਐੱਸਟੀ ਦੇ ਸਾਰੇ ਬਕਾਇਆ ਬਿੱਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ। 17 ਕਰੋੜ ਰੁਪਏ ਦੀ ਅਦਾਇਗੀ ਨਾਲ ਇਸ ਸਾਲ 20 ਜੁਲਾਈ ਤੱਕ ਦੇ ਵੈਟ/ਜੀਐੱਸਟੀ ਰਿਫੰਡ ਭੁਗਤਾ ਦਿੱਤੇ ਗਏ ਹਨ। ਵਿੱਤ ਵਿਭਾਗ ਨੇ ਖੇਤੀ ਲਈ ਬਿਜਲੀ ਸਬਸਿਡੀ ਵਾਸਤੇ 400 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੂੰ ਜਾਰੀ ਕਰ ਦਿੱਤੇ ਹਨ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਤਰ੍ਹਾਂ ਸਰਕਾਰ ਨੇ ਬਾਹਰੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਲਈ ਨਾਬਾਰਡ ਨੂੰ ਵੀ 7 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਵਿੱਤ ਵਿਭਾਗ ਨੇ 230 ਕਰੋੜ ਦੀ ਰਾਸ਼ੀ ਨਾਲ 31 ਮਈ ਤੱਕ ਪੈਨਸ਼ਨਰਾਂ ਦੇ ਸੇਵਾਮੁਕਤੀ ਲਾਭ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੇ ਜੀਪੀਐਫ ਐਡਵਾਂਸ ਦਾ ਵੀ ਭੁਗਤਾਨ ਕਰ ਦਿੱਤਾ ਹੈ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 26 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ 20 ਜੁਲਾਈ ਤੱਕ ਹੋਰ ਛੋਟੇ ਕੰਮਾਂ ਲਈ 18 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। 20 ਜੁਲਾਈ ਤੱਕ ਵੱਖ-ਵੱਖ ਖ਼ਜ਼ਾਨਿਆਂ ਵਿੱਚ ਮੈਡੀਕਲ ਖਰਚਿਆਂ ਦੀ ਪ੍ਰਤੀਪੂਰਤੀ, ਪੈਟਰੋਲ, ਤੇਲ, ਪਾਣੀ ਤੇ ਬਿਜਲੀ ਤੇ ਦਫ਼ਤਰੀ ਖ਼ਰਚਿਆਂ ਬਾਰੇ ਜਮ੍ਹਾਂ ਹੋਏ ਸਾਰੇ ਬਿੱਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਹਫ਼ਤੇ ਹੀ ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 469 ਕਰੋੜ ਰੁਪਏ ਤੋਂ ਇਲਾਵਾ ਸਿੱਖਿਆ ਖੇਤਰ ਲਈ 80 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *