ਸੀਰੀਆ ‘ਚ ਹੋਏ ਆਤਮਘਾਤੀ ਹਮਲੇ ‘ਚ 38 ਲੋਕਾਂ ਦੀ ਮੌਤ

ss1

ਸੀਰੀਆ ‘ਚ ਹੋਏ ਆਤਮਘਾਤੀ ਹਮਲੇ ‘ਚ 38 ਲੋਕਾਂ ਦੀ ਮੌਤ

ਬੇਰੂਤ, 25 ਜੁਲਾਈ- ਸੀਰੀਆ ਦੇ ਦੱਖਣੀ ਸ਼ਹਿਰ ਸਿਵਏਡਾ ‘ਚ ਬੁੱਧਵਾਰ ਨੂੰ ਹੋਏ ਇੱਕ ਆਤਮਘਾਤੀ ਹਮਲੇ ‘ਚ 38 ਲੋਕਾਂ ਦੀ ਮੌਤ ਹੋ ਗਈ, ਜਦਕਿ 37 ਹੋਰ ਜ਼ਖ਼ਮੀ ਹੋ ਗਏ। ਸੀਰੀਆ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਸਿਵਏਡਾ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਬੁੱਧਵਾਰ ਸਵੇਰੇ ਇੱਕ ਵਿਅਕਤੀ ਨੇ ਖ਼ੁਦ ਨੂੰ ਬੰਬ ਨਾਲ ਉਡਾ ਲਿਆ। ਹਮਲੇ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਦੋ ਸ਼ੱਕੀਆਂ ਦਾ ਪਿੱਛਾ ਕਰਕੇ ਉਨ੍ਹਾਂ ਮੌਤ ਦੇ ਘਾਟ ਉਤਾਰ ਦਿੱਤਾ। ਸੁਰੱਖਿਆ ਕਰਮਚਾਰੀਆਂ ਮੁਤਾਬਕ ਮਾਰੇ ਗਏ ਦੋਵੇਂ ਅੱਤਵਾਦੀ ਖ਼ੁਦ ਨੂੰ ਬੰਬ ਨਾਲ ਉਡਾਣ ਦੀ ਤਾਂਘ ‘ਚ ਸਨ। ਹਮਲੇ ਦੇ ਪਿੱਛੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦਾ ਹੱਥ ਹੋਣ ਦਾ ਸ਼ੱਕ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *