ਫੂਲਕਾ ਵੱਲੋਂ ਆਮ ਆਦਮੀ ਪਾਰਟੀ ਛੱਡਣ ਦੀ ਧਮਕੀ

ss1

ਫੂਲਕਾ ਵੱਲੋਂ ਆਮ ਆਦਮੀ ਪਾਰਟੀ ਛੱਡਣ ਦੀ ਧਮਕੀ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਦਾਖਾ ਤੋਂ ਵਿਧਾਇਕ ਐਚਐਸ ਫੂਲਕਾ ਨੇ ਇੱਕ ਵਾਰ ਫਿਰ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਨੇ ਕਾਂਗਰਸ ਨਾਲ ਕਿਸੇ ਵੀ ਕਿਸਮ ਦਾ ਨਾਤਾ ਜੋੜਿਆ ਤਾਂ ਉਹ ‘ਆਪ’ ਛੱਡ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਨਾਲ ਕਥਿਤ ਮੁਜ਼ਰਮਾਂ ਨੂੰ ਕਲੀਨ ਚਿੱਟ ਦੇਣ ਵਾਂਗ ਹੋਵੇਗਾ।

ਫੂਲਕਾ ਨੇ ਕਿਹਾ ਕਿ ਜੇਕਰ ‘ਆਪ’ ਸਿੱਧੇ ਜਾਂ ਅਸਿੱਧੇ ਤੌਰ ‘ਤੇ ਹੱਥ ਮਿਲਾਉਂਦੀ ਹੈ ਤਾਂ ਉਹ ਪਹਿਲੇ ਵਿਅਕਤੀ ਹੋਣਗੇ ਜੋ ਪਾਰਟੀ ਛੱਡਣਗੇ। ਜ਼ਿਕਰਯੋਗ ਹੈ ਕਿ ਫੂਲਕਾ ਵਕੀਲ ਹਨ ਜੋ ਅਦਾਲਤ ਵਿੱਚ ਸਿੱਖ ਕਤਲੇਆਮ ਪੀੜਤਾਂ ਦੀ ਅਦਾਲਤ ਵਿੱਚ ਪੈਰਵੀ ਕਰਦੇ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਕਈ ਥਾਵਾਂ ‘ਤੇ ਭੜਕੀ ਹਿੰਸਾ ਤੇ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦਿੱਲੀ ਵਿੱਚ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਕਿਹਾ ਸੀ ਕਿ ਕਿਸੇ ਵੀ ਪਾਰਟੀ ਨਾਲ ਗਠਜੋੜ ਕਰਨਾ ਹਾਈਕਮਾਨ ਦਾ ਫੈਸਲਾ ਹੈ। ਹਾਲਾਂਕਿ, ਪੰਜਾਬ ਆ ਕੇ ਕੈਪਟਨ ਨੇ ਕਿਹਾ ਸੀ ਕਿ ‘ਆਪ’ ਨਾਲ ਗਠਜੋੜ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।

print
Share Button
Print Friendly, PDF & Email