ਪੰਜਾਬ ਸਰਕਾਰ ਨੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਦਿੱਤੀ ਰਾਹਤ

ss1

ਪੰਜਾਬ ਸਰਕਾਰ ਨੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਦਿੱਤੀ ਰਾਹਤ

ਚੰਡੀਗੜ੍ਹ: ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਜੁਲਾਈ 2018 ਤੱਕ 352 ਮਾਮਲਿਆਂ ‘ਚ 998 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਵਾਨ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਇਸ ਸੰਬੰਧੀ ਗਠਿਤ ਕੀਤੀ ਗਈ ਰਾਜ ਪੱਧਰੀ ਕਮੇਟੀ (ਐਸ.ਐਲ.ਜੀ.) ਨੇ ਅਪ੍ਰੈਲ ਤੋਂ ਲੈ ਕੇ ਜੁਲਾਈ 2018 ਤੱਕ 12 ਬੈਠਕਾਂ ਰਾਹੀਂ ਕੁੱਲ 998 ਲੱਖ ਰੁਪਏ ਮੁਆਵਜ਼ਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਵਾ ਸਾਲ ਦੌਰਾਨ ਕੁੱਲ 352 ਮਾਮਲਿਆਂ ‘ਚ 998 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਮਾਲ ਮੰਤਰੀ ਨੇ ਕਿਹਾ ਕਿ ਸਾਲ 2015 ‘ਚ ਜਦੋਂ ਤੋਂ ਇਹ ਸਕੀਮ ਸ਼ੁਰੂ ਹੋਈ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਹੈ। ਇਨ੍ਹਾਂ 352 ਕੇਸਾਂ ‘ਚੋਂ 226 ਕੇਸ ਅਜਿਹੇ ਹਨ ਜਿਹੜੇ ਪਿਛਲੀ ਸਰਕਾਰ ਦੇ ਸਮੇਂ ਦੌਰਾਨ ਦੇ ਹਨ। ਜਦਕਿ ਇਨ੍ਹਾਂ ਮਾਮਲਿਆਂ ਨੂੰ ਮਨਜ਼ੂਰੀ ਮੌਜੂਦਾ ਨੇ ਸਰਕਾਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *