ਕਾਂਗਰਸ ਪਾਰਟੀ ਦਾ ਵਫਦ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਮਿਲਿਆ

ss1

ਕਾਂਗਰਸ ਪਾਰਟੀ ਦਾ ਵਫਦ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਮਿਲਿਆ
ਏ.ਆਈ.ਸੀ.ਸੀ. ਸਕੱਤਰ ਨਿਯੁਕਤ ਹੋਣ ਤੇ ਦਿੱਤੀ ਵਧਾਈ

ਫਗਵਾੜਾ (ਦਲਜੀਤ ਜੀੜ): 8 ਅਗਸਤ ਕਾਂਗਰਸ ਪਾਰਟੀ ਦਾ ਇਕ ਵਫਦ ਸੂਬਾ ਸਕੱਤਰ ਅਵਤਾਰ ਸਿੰਘ ਪੰਡਵਾ ਅਤੇ ਦਿਹਾਤੀ ਪ੍ਰਧਾਨ ਬਲਾਕ ਫਗਵਾੜਾ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਅਗਵਾਈ ਹੇਠ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਮਿਲਿਆ। ਵਫਦ ਵਿਚ ਸੀਨੀਅਰ ਆਗੂ ਨਵਜਿੰਦਰ ਸਿੰਘ ਬਾਹੀਆ ਗੁਰਜੀਤ ਪਾਲ ਵਾਲੀਆ, ਦੀਪ ਹਰਦਾਸਪੁਰ ਉਪ ਚੇਅਰਮੈਨ ਬਲਾਕ ਸੰਮਤੀ ਫਗਵਾੜਾ ਤੇ ਬੋਬੀ ਵੋਹਰਾ ਸ਼ਾਮਲ ਸਨ। ਇਸ ਜਾਣਕਾਰੀ ਦਿੰਦਿਆਂ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕਰਨ ਤੇ ਸ਼ੁਭ ਇੱਛਾਵਾਂ ਭੇਂਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪੰਜਾਬ ਅਤੇ ਫਗਵਾੜਾ ਦੀ ਰਾਜਨੀਤੀ ਬਾਰੇ ਚਰਚਾ ਹੋਈ।

2017 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਨੂੰ ਹਰਾਉਣ ਵਿਚ ਅਹਿਮ ਰੋਲ ਨਿਭਾਉਣ ਵਾਲੇ ਘਰ ਦੇ ਭੇਦੀਆਂ ਬਾਰੇ ਦੱਸਿਆ ਗਿਆ ਅਤੇ ਅਪੀਲ ਕੀਤੀ ਗਈ ਕਿ 2019 ਦੀਆਂ ਲੋਕਸਭਾ ਚੋਣਾਂ ਵਿਚ ਹਲਕਾ ਹੁਸ਼ਿਆਰਪੁਰ ਤੋਂ ਯੋਗ ਉਮੀਦਵਾਰ ਨੂੰ ਹੀ ਟਿਕਟ ਦਿੱਤੀ ਜਾਵੇ ਤਾਂ ਜੋ ਇਸ ਸੀਟ ਨੂੰ ਭਾਰੀ ਅੰਤਰ ਨਾਲ ਜਿੱਤ ਕੇ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ਵਿਚ ਯੋਗਦਾਨ ਪਾਇਆ ਜਾ ਸਕੇ।

print
Share Button
Print Friendly, PDF & Email