ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵੱਲੋ 25 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ss1

ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵੱਲੋ 25 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਜੇਐਸ ਭੱਲਾ,ਸ਼੍ਰੀ ਗੋਇੰਦਵਾਲ ਸਾਹਿਬ: ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇੱਕ ਵਿਅਕਤੀ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਰਾਜਨਪਾਲ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵੱਲੋ ਮਾੜੇ ਅਨਸਰਾਂ ਦੀ ਭਾਲ ਵਿੱਚ ਗਸ਼ਤ ਦੌਰਾਨ ਪੁੱਲ ਬਿੱਲਿਆ ਵੱਲ ਨੂੰ ਜਾ ਰਹੇ ਸਨ ਕਿ ਸੰਧੂ ਪੈਲੇਸ ਨਜਦੀਕ ਇੱਕ ਪੈਦਲ ਆ ਰਿਹਾ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਜਿਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਨ ਲਿਆ।

    ਏਐਸਆਈ ਬਲਦੇਵ ਰਾਜ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਪਾਸੋਂ ਤਲਾਸ਼ੀ ਦੌਰਾਨ 25 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਦਿਲਾਵਰ ਸਿੰਘ ਉਰਫ ਮੱਛੀ ਪੁੱਤਰ ਸਿੰਦਾ ਸਿੰਘ ਵਾਸੀ ਠੱਠਾ ਥਾਣਾ ਸਰਹਾਲੀ ਵਜੋਂ ਹੋਈ ਹੈ। ਮੁਲਜ਼ਮ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਮਾਣਯੋਗ ਅਦਾਲਤਾਂ ਵਿੱਚ ਪੇਸ਼ ਕਰ ਰਿਮਾਂਡ ਲਿਆ ਜਾ ਰਿਹਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *