ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਠੀਕ ਨਾ ਹੋਣ ਕਰਕੇ ਸੈਸ਼ਨ ‘ਚ ਨਹੀਂ ਲੈਣਗੇ ਹਿੱਸਾ

ss1

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਠੀਕ ਨਾ ਹੋਣ ਕਰਕੇ ਸੈਸ਼ਨ ‘ਚ ਨਹੀਂ ਲੈਣਗੇ ਹਿੱਸਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਠੀਕ ਨਾ ਹੋਣ ਕਰਕੇ ਸੈਸ਼ਨ ‘ਚ ਨਹੀਂ ਲੈਣਗੇ ਹਿੱਸਾ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਸੁਪਰੀਮੋ ਸ.ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਸਪੀਕਰ ਸ੍ਰੀ ਕੇਪੀ ਸਿੰਘ ਰਾਣਾ ਨੂੰ ਸੂਚਿਤ ਕੀਤਾ ਹੈ ਕਿ ਤਬੀਅਤ ਠੀਕ ਨਾ ਹੋਣ ਕਰਕੇ ਉਹ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਹਿੱਸਾ ਨਹੀਂ ਲੈਣਗੇ।

ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਸ. ਬਾਦਲ ਦੇ ਰਾਸ਼ਟਰੀ ਮਾਮਲਿਆਂ ਅਤੇ ਮੀਡੀਆ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਸਪੀਕਰ ਨੂੰ ਇੱਕ ਲਿਖ਼ਤੀ ਸੁਨੇਹਾ ਭੇਜ ਕੇ ਸਦਨ ਦੀ ਕਾਰਵਾਈ ਵਿਚ ਹਿੱਸਾ ਨਾ ਲੈ ਸਕਣ ਲਈ ਅਫਸੋਸ ਜਤਾਇਆ ਹੈ ਅਤੇ ਬੇਨਤੀ ਕੀਤੀ ਹੈ ਕਿ ਉਹਨਾਂ ਨੂੰ ਸਦਨ ਦੀ ਕਾਰਵਾਈ ਵਿਚ ਭਾਗ ਲੈਣ ਤੋਂ ਛੁੱਟੀ ਦਿੱਤੀ ਜਾਵੇ।

ਬੈਂਸ ਨੇ ਇਹ ਵੀ ਦੱਸਿਆ ਕਿ ਬੀਮਾਰ ਹੋਣ ਕਰਕੇ ਡਾਕਟਰਾਂ ਨੇ ਸ.ਬਾਦਲ ਨੂੰ ਮੁਕੰਮਲ ਅਰਾਮ ਕਰਨ ਦੀ ਸਲਾਹ ਦਿੱਤੀ ਹੈ।ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਤਬੀਅਤ ਠੀਕ ਨਾ ਹੋਣ ਕਰਕੇ ਹੀ ਅਕਾਲੀ ਆਗੂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀਆਂ ਅੰਤਿਮ ਰਸਮਾਂ ਅਤੇ ਆਪਣੇ ਲੰਬੇ ਸਮੇਂ ਦੇ ਸਾਥੀ ਸਵਰਗਵਾਸੀ ਰਾਜਪਾਲ ਸ੍ਰੀ ਬਲਰਾਮਜੀ ਦਾਸ ਟੰਡਨ ਦੇ ਚੰਡੀਗੜ ਵਿਚ ਹੋਏ ਸ਼ਰਧਾਂਜ਼ਲੀ ਸਮਾਗਮ ਵਿਚ ਵੀ ਭਾਗ ਨਹੀਂ ਲੈ ਸਕੇ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *