ਕੈਨੇਡਾ ਸਰਕਾਰ ਕੋਲ ਉਠਾਇਆ ‘ਆਪ’ ਵਿਧਾਇਕਾਂ ਨੂੰ ਬੇਰੰਗ ਮੋੜਨ ਦਾ ਮਸਲਾ

ss1

ਕੈਨੇਡਾ ਸਰਕਾਰ ਕੋਲ ਉਠਾਇਆ ‘ਆਪ’ ਵਿਧਾਇਕਾਂ ਨੂੰ ਬੇਰੰਗ ਮੋੜਨ ਦਾ ਮਸਲਾ

ਪੰਜਾਬ ਦੇ ਦੋ ਵਿਧਾਇਕਾਂ ਨੂੰ ਓਟਾਵਾ ਏਅਰਪੋਰਟ ਤੋਂ ਵਾਪਸ ਭੇਜਣ ਦਾ ਮਸਲਾ ਭਾਰਤੀ ਹਾਈ ਕਮਿਸ਼ਨ ਓਟਾਵਾ ਵੱਲੋਂ ਕੈਨੇਡੀਅਨ ਸਰਕਾਰ ਕੋਲ ਚੁੱਕਿਆ ਗਿਆ ਹੈ। ਇਸ ਬਾਬਤ ਜਾਣਕਾਰੀ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਦਿੱਤੀ ਹੈ।

ਇਸ ਤੋਂ ਪਹਿਲਾਂ 25 ਜੁਲਾਈ, 2018 ਨੂੰ ਚਿੱਠੀ ਲਿਖ ਕੇ ਸਪੀਕਰ ਰਾਣਾ ਕੇਪੀ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਤੋਂ ਮੰਗ ਕੀਤੀ ਸੀ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਪ੍ਰਤੀ ਕੈਨੇਡੀਅਨ ਅਥਾਰਟੀ ਦਾ ਵਤੀਰਾ ਸਹੀ ਨਹੀਂ। ਉਨ੍ਹਾਂ ਲਿਖਿਆ ਸੀ ਕਿ ਕੈਨੇਡੀਅਨ ਅਥਾਰਟੀਜ਼ ਦਾ ਫਰਜ਼ ਬਣਦਾ ਸੀ ਕਿ ਉਹ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਮਰਜੀਤ ਸਿੰਘ ਸੰਦੋਆ ਤੇ ਕੁਲਤਾਰ ਸਿੰਘ ਸੰਧਵਾਂ ਦੀ ਸਹਾਇਤਾ ਕਰਦੇ ਤੇ ਹਲੀਮੀ ਭਰਿਆ ਵਤੀਰਾ ਅਖਤਿਆਰ ਕਰਦੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਲਿਖੇ ਪੱਤਰ ਦੇ ਜਵਾਬ ਵਿੱਚ ਵਿਦੇਸ਼ ਮੰਤਰੀ ਨੇ ਲਿਖਿਆ ਹੈ ਕਿ ਉਹ ਇਸ ਗੱਲ ਨਾਲ ਸਹਿਮਤ ਹਨ ਕਿ ਚੁਣੇ ਹੋਏ ਨੁਮਾਇੰਦਿਆਂ ਨਾਲ ਹਲੀਮੀ ਤੇ ਆਦਰ ਭਰਿਆ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਨੇਡਾ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਸਬੰਧੀ ਕੈਨੇਡਾ ਬਾਰਡਰ ਸਰਵਿਸ ਏਜੰਸੀ ਨਾਲ ਰਾਬਤਾ ਬਣਾਇਆ ਹੋਇਆ ਹੈ। ਵਿਧਾਇਕਾਂ ਨੂੰ ਵਾਪਸ ਭੇਜਣ ਦੇ ਕਾਰਨਾਂ ਬਾਰੇ ਵਿਸਥਾਰਤ ਪ੍ਰਤੀਕਰਮ ਮੰਗਿਆ ਗਿਆ ਹੈ।

ਵਿਦੇਸ਼ ਮੰਤਰੀ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਕੈਨੇਡਾ ਸਰਕਾਰ ਕੋਲ ਪੂਰੀ ਗੰਭੀਰਤਾ ਨਾਲ ਉਠਾ ਰਹੀ ਹੈ। ਇਹ ਯਕੀਨੀ ਕਰ ਰਹੀ ਹੈ ਕਿ ਭਵਿੱਖ ਵਿਚ ਅਜਿਹੀ ਕੋਈ ਮੰਦਭਾਗੀ ਘਟਨਾ ਨਾ ਵਾਪਰੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸਾਰੇ ਵਿਧਾਇਕਾਂ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਵੀ ਵਿਦੇਸ਼ ਯਾਤਰਾ ‘ਤੇ ਜਾਣ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਸਮੇਤ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਤੇ ਸਿਆਸੀ ਕਲੀਅਰੈਂਸ ਲਈ ਜਾਵੇ ਤਾਂ ਜੋ ਕੋਈ ਦਿੱਕਤ ਨਾ ਆਵੇ।

print
Share Button
Print Friendly, PDF & Email

Leave a Reply

Your email address will not be published. Required fields are marked *