ਨਰਮਾ ਕਪਾਹ ਪੱਟੀ ਵਿੱਚ ਚਿੱਟੀ ਮੱਖੀ ਦੇ ਹਮਲੇ ਤੋਂ ਕਿਸਾਨ ਵੀਰ ਸੁਚੇਤ ਰਹਿਣ-ਪੀਏਯੂ ਮਾਹਿਰ

ss1

ਨਰਮਾ ਕਪਾਹ ਪੱਟੀ ਵਿੱਚ ਚਿੱਟੀ ਮੱਖੀ ਦੇ ਹਮਲੇ ਤੋਂ ਕਿਸਾਨ ਵੀਰ ਸੁਚੇਤ ਰਹਿਣ-ਪੀਏਯੂ ਮਾਹਿਰ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਿਰਾਂ ਨੇ ਮਾਲਵੇ ਦੇ ਨਰਮਾ ਕਪਾਹ ਪੱਟੀ ਦੇ ਖੇਤਰ ਵਿੱਚ ਚਿੱਟੀ ਮੱਖੀ ਦੇ ਹਮਲੇ ਤੋਂ ਕਿਸਾਨ ਵੀਰਾਂ ਨੂੰ ਅਗਾਊਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸਨੂੰ ਕਾਬੂ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ । ਕੁਝ ਕਿਸਾਨ ਵੀਰ ਨਰਮਾ ਪੁੰਗਰਣ ਉਪਰੰਤ ਹੀ ਚਿੱਟੀ ਮੱਖੀ ਦਾ ਹਮਲਾ ਦੇਖ ਕੇ ਘਬਰਾਹਟ ਵਿੱਚ ਆ ਕੇ ਫਸਲ ਵਾਹ ਰਹੇ ਹਨ। ਮਾਹਿਰਾਂ ਅਨੁਸਾਰ ਪਿਛਲੇ ਸਾਲ ਹੋਏ ਚਿੱਟੀ ਮੱਖੀ ਦੇ ਹਮਲੇ ਤੋਂ ਬਾਅਦ ਇਹ ਮੱਖੀ ਦੂਸਰੀਆਂ ਫ਼ਸਲਾਂ ਉੱਪਰ ਪਲਦੀ ਰਹੀ ਪਰ ਨਰਮੇ ਦੀ ਇਸ ਅਵਸਥਾ ਤੇ ਹੋਏ ਹਮਲੇ ਤੋਂ ਡਰਨ ਦੀ ਕੋਈ ਲੋੜ ਨਹੀਂ ਕਿਉਂਕਿ ਇਸ ਦਾ ਕੋਈ ਨੁਕਸਾਨ ਨਹੀਂ। ਚਿੱਟੀ ਮੱਖੀ ਨੂੰ ਕਾਬੂ ਕਰਨ ਦੇ ਲਈ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ । ਮਾਹਿਰਾਂ ਅਨੁਸਾਰ ਸਮੇਂ ਸਮੇਂ ਤੇ ਖੇਤ ਦਾ ਨਿਰੀਖਣ, ਨਦੀਨਾਂ ਦੀ ਰੋਕਥਾਮ ਅਤੇ ਜ਼ਰੂਰਤ ਮੁਤਾਬਕ ਕੀਟਨਾਸ਼ਕਾਂ ਦੀ ਵਰਤੋਂ ਨਾਲ ਚਿੱਟੀ ਮੱਖੀ ਨੂੰ ਰੋਕਿਆ ਜਾ ਸਕਦਾ ਹੈ । ਕਿਸਾਨ ਵੀਰਾਂ ਨੂੰ ਚਾਹੀਦਾ ਹੈ ਕਿ ਜਦੋਂ ਉਹਨਾਂ ਨੂੰ ਚਿੱਟੀ ਮੱਖੀ ਦੇ ਹਮਲੇ ਸੰਬੰਧੀ ਕੋਈ ਸ਼ੰਕਾ ਹੋਵੇ ਤਾਂ ਉਹ ਤੁਰੰਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇਂਦਰਾਂ ਅਤੇ ਖੇਤੀਬਾੜੀ ਮਹਿਕਮੇ ਦੇ ਮਾਹਿਰਾਂ ਨਾਲ ਸੰਪਰਕ ਕਰਨ ਤਾਂ ਕਿ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ।

print
Share Button
Print Friendly, PDF & Email

Leave a Reply

Your email address will not be published. Required fields are marked *