ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ-ਕਮ-ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

ss1

ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ-ਕਮ-ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

ਬਠਿੰਡਾ, 10 ਜੂਨ ( ਪਰਵਿੰਦਰ ਜੀਤ ਸਿੰਘ ) : ਮਾਣਯੋਗ ਸਕੱਤਰ ਸਟੇਟ ਕਮਿਸ਼ਨ ਆਫ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ, ਪੰਜਾਬ ਦੀ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਬਠਿੰਡਾ ਵੱਲੋਂ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਦੇਣ ਲਈ ਟੀਚਰਜ਼ ਹੋਮ, ਬਠਿੰਡਾ ਵਿਖੇ ਜਾਗਰੂਕਤਾ-ਕਮ-ਟੈ੍ਰਨਿੰਗ ਪੋਗਰਾਮ ਕਰਵਾਇਆ ਗਿਆ। ਇਸ ਪ੍ਰਗਰਾਮ ਵਿੱਚ ਮੈਡਮ ਅਮਿਤਾ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਨ੍ਹਾਂ ਵਲੋਂ ਇਸ ਟੇ੍ਰਨਿੰਗ ਪ੍ਰੋਗਰਾਮ ’ਚ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਿਤ ਕਾਨੂੰਨਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਐਡਵੋਕੇਟ ਮੈਡਮ ਮਨਦੀਪ ਕੌਰ ਢਿਲੋਂ, ਦੁਆਰਾ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸ਼ੳਅਲ ਆਫੈਨਸਿਸ ਐਕਟ 2012 ਬਾਰੇ ਦੱਸਿਆ ਗਿਆ। ਐਡਵੋਕੇਟ ਅਮਿਤ ਕੁਮਾਰ ਅਨੇਜਾ, ਮੀਤ ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਠਿੰਡਾ ਜੁਵੇੇਨਾਇਲ ਜਸਟਿਸ(ਕੇਅਰ ਐਂਡ ਪੋ੍ਰਟੈਕਸ਼ਨ ਆਫ ਚਿਲਡਰਨ) ਐਕਟ 2015 ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਾਨੂੰਨਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਅਜਿਹੇ ਬੱਚਿਆਂ ਦੇ ਕੇਸਾਂ ਦਾ ਨਿਪਟਾਰਾ ਜੁਵੇੇਨਾਇਲ ਕੋਰਟ ਦੁਆਰਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਜ਼ਰੂਰਤਮੰਦ ਬੱਚਿਆਂ ਨੂੰ ਸੁਰੱਖਿਆ ਅਤੇ ਸੰਭਾਲ ਦੇਣ ਲਈ ਜ਼ਿਲ੍ਹਾ ਪੱਧਰ ਉਪਰ ਬਾਲ ਭਲਾਈ ਕਮੇਟੀ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਸਥਾਪਨਾ ਕੀਤੀ ਗਈ ਹੈ ਜੋ ਕਿ ਲੋੜਵੰਦ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਮੁਹੱਇਆ ਕਰਵਾਉਂਦੇ ਹਨ। ਇਸ ਤੋਂ ਇਲਾਵਾ ਉਹਨਾਂ ਦੇ ਬਣੇ ਪੰਜਾਬ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਚਿਲਡਰਨ ਹੋਮ ਅਤੇ ਸਪੈਸ਼ਲ ਅਡਾਪਸ਼ਨ ਏਜੰਸੀ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਦੁਆਰਾ ਬੱਚਿਆਂ ਲਈ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਫੋਸਟਰ ਕੇਅਰ ਅਤੇ ਸਪੌਸਰਸ਼ਿਪ ਅਤੇ ਅਡਾਪਸ਼ਨ ਦੀ ਪ੍ਰਕਿਰਿਆ ਸਬੰਧੀ ਵਿਸਤਾਰ ਪੂਰਵਕ ਦੱਸਿਆ। ਇਸ ਮੌਕੇ ਮੈਡਮ ਅਮਿਤਾ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਬੱਚਿਆਂ ਦੇ ਅਧਿਕਾਰਾਂ ਅਤੇ ਬੱਚਿਆਂ ਲਈ ਬਣੇ ਹੋਏ ਕਾਨੂੰਨਾਂ ਸਬੰਧੀ ਜਾਗਰੂਕਤਾ ਲਿਆਉਣ ਉਪਰ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਸਬੰਧੀ ਬਣੇ ਕਾਨੂੰਨਾਂ ਨੁੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।
ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਰਾਕੇਸ਼ ਵਾਲੀਆ, ਐਸ.ਪੀ(ਸਿਟੀ) ਸ਼੍ਰੀ ਦੇਸ ਰਾਜ, ਡੀ.ਐਸ.ਪੀ.(ਡੀ) ਸ: ਗੁਰਸ਼ਰਨ ਸਿੰਘ ਪੁਰੇਵਾਲ, ਬਾਲ ਭਲਾਈ ਕਮੇਟੀ ਦੇ ਮੈਂਬਰ ਮੈਡਮ ਐਸ.ਐਲ. ਲਾਤਿਕਾ, ਡਾ: ਸਤੀਸ਼ ਜਿੰਦਲ, ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ ਡਾ: ਸ਼ਿਵ ਦੱਤ ਗੁਪਤਾ, ਸਮੂਹ ਪ੍ਰਿੰਸੀਪਲ ਸੈਕੰਡਰੀ ਸਕੂਲ, ਬਠਿੰਡਾ, ਸਮੂਹ ਬੀ.ਡੀ.ਪੀ.ਓਜ਼, ਸਮੂਹ ਬਲਾਕ ਸਮਿਤੀ ਦੇ ਪ੍ਰਧਾਨ, ਸਿਹਤ ਵਿਭਾਗ, ਪੁਲਿਸ ਵਿਭਾਗ ਦੇ ਨੁਮਾਇੰਦੇ ਸ਼ਾਮਿਲ ਹੋਏ।

print
Share Button
Print Friendly, PDF & Email

Leave a Reply

Your email address will not be published. Required fields are marked *