24 ਸਾਲਾ ਨੌਜਵਾਨ ਦਾ ਕਤਲ

ss1

24 ਸਾਲਾ ਨੌਜਵਾਨ ਦਾ ਕਤਲ

ਬਰਨਾਲਾ: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕਤਲ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ ਦੇ ਇੱਕ 24 ਸਾਲਾ ਨੌਜਵਾਨ ਰਣਜੀਤ ਸਿੰਘ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

  ਪਰਿਵਾਰਕ ਮੈਂਬਰਾਂ ਮੁਤਾਬਕ ਰਣਜੀਤ 10 ਜੂਨ ਨੂੰ ਘਰੋਂ ਖੇਤ ਗਿਆ ਸੀ ਤੇ ਮੁੜ ਵਾਪਿਸ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਜਦੋਂ ਪਰਿਵਾਰ ਨੇ ਭਾਲ ਸ਼ੁਰੂ ਕੀਤੀ ਤਾਂ ਖੇਤ ਵਿੱਚ ਖੂਨ ਦੇ ਧੱਬੇ ਮਿਲੇ ਸਨ। ਜਿਸ ਆਧਾਰ ਤੇ ਪਰਿਵਾਰ ਨੂੰ ਸ਼ੱਕ ਸੀ ਕਿ ਉਸ ਦਾ ਕਤਲ ਹੋਇਆ ਹੈ ਤੇ ਅੱਜ ਸਵੇਰੇ ਮ੍ਰਿਤਕ ਦੀ ਲਾਸ਼ ਮਿਲੀ ਹੈ।

  ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਦੋਸ਼ੀਆਂ ਖਿਲ਼ਾਫ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਵਿੱਚ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਅਗਵਾ ਦਾ ਮਾਮਲਾ ਦਰਜ ਕੀਤਾ ਸੀ ਤੇ ਹੁਣ ਮ੍ਰਿਤਕ ਦੇਹ ਮਿਲਣ ਤੇ ਅਣਪਛਾਤੇ ਵਿਅਕਤੀਆਂ ਤੇ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਹੈ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *