ਮੁੱਖ ਮੰਤਰੀ ਵੱਲੋਂ ਪੰਜਾਬ ਵਿਚ ਖੇਤੀ ਸੰਕਟ ਦੇ ਹੱਲ ਲਈ ਕੇਂਦਰ ਸਰਕਾਰ ਤੋਂ ਫੌਰੀ ਦਖ਼ਲ ਦੀ ਮੰਗ

ss1

ਮੁੱਖ ਮੰਤਰੀ ਵੱਲੋਂ ਪੰਜਾਬ ਵਿਚ ਖੇਤੀ ਸੰਕਟ ਦੇ ਹੱਲ ਲਈ ਕੇਂਦਰ ਸਰਕਾਰ ਤੋਂ ਫੌਰੀ ਦਖ਼ਲ ਦੀ ਮੰਗ

ਕਿਸਾਨ ਖੁਦਕੁਸ਼ੀਆਂ ਲਈ ਕੇਂਦਰ ਵਿਚ ਲਗਾਤਾਰ ਬਣੀਆਂ ਕਾਂਗਰਸ ਸਰਕਾਰਾਂ ਦੀਆਂ ਖੇਤੀ ਵਿਰੋਧੀ ਨੀਤੀਆਂ ਜ਼ਿੰਮੇਵਾਰ: ਬਾਦਲ2-25 (2)
ਮਲੋਟ, 2 ਮਈ (ਆਰਤੀ ਕਮਲ) : ਕੇਂਦਰ ਵਿਚ ਲਗਾਤਾਰ ਬਣੀਆਂ ਕਾਂਗਰਸ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਦੋਸ਼ੀ ਗਰਦਾਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਅਦ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਫੌਰੀ ਦਖਲ ਦੀ ਮੰਗ ਕਰਦਿਆਂ ਖੇਤੀ ਮਾਹਿਰਾਂ ਦੀ ਇਕ ਉਚ ਪੱਧਰੀ ਕਮੇਟੀ ਬਣਾਉਣ ਵਾਸਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਤਾਂ ਜੋ ਦੇਸ਼ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਕਿਸਾਨੀ ਨੂੰ ਮੌਜੂਦਾ ਗੰਭੀਰ ਖੇਤੀ ਸੰਕਟ ਵਿਚੋਂ ਕੱਢਿਆ ਜਾ ਸਕੇ।
ਅੱਜ ਮਲੋਟ ਨੇੜਲੇ ਪਿੰਡਾਂ ਦੇ ਸੰਗਤ ਦਰਸ਼ਨ ਸਮਾਗਮਾਂ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨੀ ਖੁਦਕੁਸ਼ੀਆਂ ਦੇ ਸਬੰਧ ਵਿਚ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ: ਬਾਦਲ ਨੇ ਕਿਹਾ ਕਿ ਡੀਜਲ, ਕੀੜੇਮਾਰ ਦਵਾਈਆਂ, ਖਾਦਾਂ, ਫਸਲਾਂ ਦਾ ਘੱਟੋ ਘੱਟ ਸਮਰੱਥਨ ਮੁੱਲ ਅਤੇ ਹੋਰ ਖੇਤੀ ਵਸਤਾਂ ਦੀਆਂ ਕੀਮਤਾਂ ਕੇਂਦਰ ਸਰਕਾਰ ਵੱਲੋਂ ਤੈਅ ਕੀਤੀਆਂ ਜਾਂਦੀਆਂ ਹਨ ਅਤੇ ਇਸ ਸਬੰਧ ਵਿਚ ਸੂਬਾ ਸਰਕਾਰਾਂ ਦੀ ਕੋਈ ਵੀ ਭੂਮਿਕਾ ਨਹੀਂ ਹੈ। ਉਨਾਂ ਕਿਹਾ ਕਿ ਕੇਂਦਰ ਵਿਚ ਲੰਬਾ ਸਮਾਂ ਕਾਂਗਰਸ ਦੀ ਸਰਕਾਰ ਰਹੀ ਹੈ ਅਤੇ ਉਸਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਰਾਂ ਅਣਗੌਲਿਆ ਰੱਖਿਆ ਜਿਸਦੇ ਨਤੀਜੇ ਵਜੋਂ ਖੁਦਕਸ਼ੀਆਂ ਦਾ ਪ੍ਰਭਾਵ ਵੱਡੇ ਪੱਧਰ ਤੇ ਸਾਹਮਣੇ ਆਇਆ ਹੈ। ਉਨਾਂ ਕਿਹਾ ਕਿ ਉਨਾਂ ਨੇ ਖੇਤੀ ਸੰਕਟ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖਣ ਤੋਂ ਇਲਾਵਾ ਉਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ ਅਤੇ ਸੂਬਾ ਸਰਕਾਰ ਲਗਾਤਾਰ ਕੇਂਦਰ ਕੋਲ ਕਿਸਾਨੀ ਸਮੱਸਿਆਵਾਂ ਉਠਾ ਰਹੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰਾਂ ਦੀਆਂ ਨੀਤੀਆਂ ਦੇ ਕਾਰਨ ਹੀ ਖੇਤੀ ਘਾਟੇ ਦਾ ਸੌਦਾ ਬਣ ਗਿਆ ਹੈ ਜਿਸ ਦੇ ਕਾਰਨ ਆਮਦਨ ਅਤੇ ਖਰਚ ਵਿਚ ਪਾੜਾ ਵਧਨ ਕਰਕੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰ ਪਏ ਹਨ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਤੌਰ ਕਿਸਾਨਾਂ ਨੂੰ ਖੇਤੀ ਸੰਕਟ ਵਿਚੋਂ ਕੱਢਣ ਲਈ ਕਈ ਕੋਸ਼ਿਸਾਂ ਕੀਤੀਆਂ ਹਨ। ਕਿਸਾਨਾਂ ਦੇ ਟਿਊਬਵੈਲਾਂ ਦੇ ਬਿੱਲ ਮੁਆਫ ਕਰ ਦਿੱਤੇ ਹਨ ਜਿਸ ਦੇ ਵਾਸਤੇ ਪੰਜਾਬ ਸਰਕਾਰ ਵੱਲੋਂ ਹਰ ਸਾਲ 5000 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਕਰ ਉਨਾਂ ਦੀ ਸਰਕਾਰ ਇਹ ਕਦਮ ਨਾ ਚੁੱਕਦੀ ਤਾਂ ਹਰੇਕ ਸਾਲ 5000 ਕਰੋੜ ਤੋਂ ਵੱਧ ਦੀ ਰਾਸ਼ੀ ਕਿਸਾਨਾਂ ਦੀ ਜੇਬ ਵਿਚੋਂ ਹੀ ਨਿਕਲਣੀ ਸੀ। ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੁਦਰਤੀ ਆਫ਼ਤਾਂ ਦੇ ਨਾਲ ਫਸਲਾਂ ਦੇ ਹੋਣ ਵਾਲੇ ਨੁਕਸਾਨ ਲਈ ਮੁਆਵਜਾ 3400 ਤੋਂ ਵਧਾ ਕੇ 8000 ਰੁਪਏ ਪ੍ਰਤੀ ਏਕੜ ਕਰ ਦਿੱਤਾ ਹੈ। ਛੋਟੇ ਕਿਸਾਨਾਂ ਲਈ 50000 ਰੁਪਏ ਤੱਕ ਦਾ ਵਿਆਜ ਰਹਿਤ ਕਰਜ ਦੇਣ ਦੀ ਯੋਜਨਾ ਵੀ ਪੰਜਾਬ ਸਰਕਾਰ ਨੇ ਆਰੰਭੀ ਹੈ ਜਦ ਕਿ ਰਾਜ ਦੇ 11 ਲੱਖ ਕਿਸਾਨਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਇਹ ਕਿਸਾਨ ਪਰਿਵਾਰ ਸਲਾਨਾ 50 ਹਜਾਰ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ ਅਤੇ ਜੇਕਰ ਕਿਸੇ ਅਣਹੋਣੀ ਵਿਚ ਕਿਸਾਨ ਦਾ ਮੌਤ ਹੋ ਜਾਵੇ ਤਾਂ 5 ਲੱਖ ਦਾ ਮੁਆਵਜਾ ਵੀ ਇਸੇ ਸਕੀਮ ਤਹਿਤ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ‘ਪੰਜਾਬ ਬੋਲਦਾ’ ਪ੍ਰੋਗਰਾਮ ਨੂੰ ਫਲਾਪ ਸ਼ੋਅ ਦਸੱਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਪ੍ਰਮੁੱਖ ਆਗੂ ਸ੍ਰੀ ਅਰਵਿੰਦਰ ਕੇਜਰੀਵਾਲ ਦਾ ਪੰਜਾਬ ਦੇ ਹਿੱਤਾਂ ਨਾਲ ਕੋਈ ਵੀ ਸੰਬਧ ਨਹੀਂ ਹੈ ਜਿਸ ਦਾ ਪ੍ਰਗਟਾਵਾ ਉਨਾਂ ਦੀ ਦਿੱਲੀ ਸਰਕਾਰ ਵੱਲੋਂ ਪਾਣੀਆਂ ਦੇ ਮਾਮਲੇ ਤੇ ਸੁਪਰੀਮ ਕੋਰਟ ਵਿਚ ਦਿੱਤੇ ਗਏ ਹਲਫਨਾਮੇ ਤੋਂ ਹੋ ਗਿਆ ਹੈ। ਉਨਾਂ ਕਿਹਾ ਕਿ ਇਸ ਹਲਫ਼ਨਾਮੇ ਵਿਚ ਪੰਜਾਬ ਵੱਲੋਂ ਐਸ.ਵਾਈ.ਐਲ. ਮੁੱਦੇ ਤੇ ਲਏ ਗਏ ਸਟੈਂਡ ਨੂੰ ਗੈਰਸੰਵਿਧਾਨਕ ਅਤੇ ਦੇਸ਼ ਵਿਰੋਧੀ ਦੱਸਦਿਆਂ ਕੇਜਰੀਵਾਲ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਦੇ ਇਸ ਸਟੈਂਡ ਨਾਲ ਦੇਸ਼ ਦੇ ਟੁੱਟਣ ਦਾ ਖਤਰਾ ਹੈ। ਉਨਾਂ ਕਿਹਾ ਕਿ ਸ੍ਰੀ ਅਰਵਿੰਦਰ ਕੇਜਰੀਵਾਲ ਖੁਦ ਹਰਿਆਣੇ ਨਾਲ ਸੰਬਧ ਰੱਖਦੇ ਹਨ ਇਸ ਲਈ ਉਨਾਂ ਦਾ ਆਪਣੇ ਸੂਬੇ ਨਾਲ ਮੋਹ ਹੋਣਾ ਸੁਭਾਵਿਕ ਹੈ। ਇਸ ਕਰਕੇ ਉਨਾਂ ਕੋਲੋਂ ਪੰਜਾਬ ਦੇ ਹਿੱਤਾਂ ਦੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨਾਂ ਕਿਹਾ ਕਿ ਕੇਜਰੀਵਾਲ ਦੇ ਇਸ ਸਟੈਂਡ ਨਾਲ ਪੰਜਾਬ ਦੇ ਲੋਕ ਪੂਰੀ ਤਰਾਂ ਨਾਲ ਸੁਚੇਤ ਹੋ ਗਏ ਹਨ ਅਤੇ ਉਨਾਂ ਨੇ ਆਪ ਪਾਰਟੀ ਦੇ ਇਸ ਨਵੇਂ ਸ਼ੋਸੇ ਤੋਂ ਪਾਸਾ ਵੱਟ ਲਿਆ ਹੈ ਜਿਸ ਕਰਕੇ ਉਸਦਾ ‘ਪੰਜਾਬ ਬੋਲਦਾ’ ਪ੍ਰੋਗਰਾਮ ਫਲਾਪ ਸ਼ੋਅ ਸਿੱਧ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਪਾਣੀ ਖੋਹਣ ਵਿਚ ਕਾਂਗਰਸ ਦੀ ਭੁਮਿਕਾ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਕਾਂਗਰਸ ਦੀਆਂ ਤਤਕਾਲੀ ਸਰਕਾਰਾਂ ਨੇ ਪੰਜਾਬ ਦੇ ਪਾਣੀ ਨੂੰ ਖੋਹਣ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਕਾਂਗਰਸ ਦੇ ਵਰਤਮਾਨ ਪੰਜਾਬ ਪ੍ਰਧਾਨ ਦੀ ਵੀ ਇਸ ਵਿਚ ਮੋਹਰੀ ਭੁਮਿਕਾ ਰਹੀ ਹੈ ਜਿੰਨਾਂ ਨੇ ਖੁਦ ਅੱਗੇ ਹੋ ਕੇ ਐਸ.ਵਾਈ.ਐਲ. ਨਹਿਰ ਦਾ ਨਿਰਮਾਣ ਉਸ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਤੋਂ ਸ਼ੁਰੂ ਕਰਵਾਇਆ ਸੀ। ਉਸ ਸਮੇਂ ਵੀ ਅਕਾਲੀ ਦਲ ਨੇ ਪੰਜਾਬ ਦੇ ਖਿਲਾਫ ਹੋਏ ਇਸ ਧੱਕੇਸ਼ਾਹੀ ਖਿਲਾਫ ਮੋਰਚਾ ਲਗਾਇਆ ਸੀ ਅਤੇ ਅੱਜ ਫਿਰ ਉਹੀ ਹਾਲਾਤ ਮੁੜ ਤੋਂ ਪੈਦਾ ਹੋ ਰਹੇ ਹਨ ਅਤੇ ਇਸ ਲਈ ਉਨਾਂ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਪਾਣੀਆਂ ਦੀ ਰਾਖੀ ਲਈ ਹਰ ਕੁਰਬਾਨੀ ਲਈ ਤਿਆਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਸੰਗਤ ਦਰਸ਼ਨ ਪ੍ਰੋਗਰਾਮ ਦੀ ਸਫਲਤਾ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕ ਮਸਲਿਆਂ ਦਾ ਤਤਕਾਲ ਨਿਪਟਾਰਾ ਹੋ ਜਾਂਦਾ ਹੈ। ਉਨਾਂ ਨੇ ਕਿਹਾ ਕਿ ਉਹ ਛੇਤੀ ਹੀ ਹਰ ਸੋਮਵਾਰ ਦੋ ਘੰਟੇ ਟੈਲੀਫੋਨ ਤੇ ਪੰਜਾਬ ਦੇ ਲੋਕਾਂ ਲਈ ਉਪਲਬੱਧ ਹੋਣਗੇ। ਇਸ ਤਹਿਤ ਇਕ ਘੰਟਾ ਕੋਈ ਵੀ ਉਨਾਂ ਨਾਲ ਫੋਨ ਤੇ ਰਾਬਤਾ ਕਰ ਸਕੇਗਾ ਅਤੇ ਇਕ ਘੰਟਾ ਉਹ ਖੁਦ ਪੰਜਾਬ ਦੇ ਲੋਕਾਂ ਨੂੰ ਫੋਨ ਕਰਕੇ ਉਨਾਂ ਤੋਂ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਦਿਓਣ ਖੇੜਾ, ਡੱਬਵਾਲੀ ਮਲਕੋਕੀ, ਕੰਗਣ ਖੇੜਾ, ਭਾਈ ਕਾ ਕੇਰਾ, ਰਸੂਲਪੁਰਾ ਕੇਰਾ, ਮਾਹਣੀ ਖੇੜਾ ਆਦਿ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦਾ ਐਲਾਣ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਹਰਪ੍ਰੀਤ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲਾ ਕੋਆਰਡੀਨੇਟਰ ਸ: ਅਵਤਾਰ ਸਿੰਘ ਵਣਵਾਲਾ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂਖੇੜਾ, ਪਨਕੋਫੈਡ ਦੇ ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈ ਕਾ ਕੇਰਾ, ਸ: ਮਨਦੀਪ ਸਿੰਘ ਪੱਪੀ ਤਰਮਾਲਾ, ਐਸ.ਜੀ.ਪੀ.ਸੀ. ਮੈਂਬਰ ਸ: ਬਿੱਕਰ ਸਿੰਘ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ, ਐਸ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ, ਏ.ਡੀ.ਸੀ. ਸ: ਕੁਲਵੰਤ ਸਿੰਘ, ਬੀਬੀ ਵੀਰਪਾਲ ਕੌਰ ਤਰਮਾਲਾ, ਸ: ਹਰਮੇਸ਼ ਸਿੰਘ ਖੁੱਡੀਆਂ, ਸ: ਜਸਵਿੰਦਰ ਸਿੰਘ ਧੌਲਾ, ਸੁਖਦੇਵ ਸਿੰਘ ਸੰਧੂ ਮਾਹਣੀ ਖੇੜਾ ਆਦਿ ਵੀ ਹਾਜਰ ਸਨ।

print

Share Button
Print Friendly, PDF & Email

Leave a Reply

Your email address will not be published. Required fields are marked *