ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ!

ss1

ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ!

ਫਰੀਦਕੋਟ: ਪਿੰਡ ਪੱਖੀ ਕਲਾਂ ਵਿਖੇ 12 ਸਾਲਾਂ ਬੱਚੇ ਲਵਪ੍ਰੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਅੱਜ ਮ੍ਰਿਤਕ ਦੇ ਫੁੱਫੜ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਲਵਪ੍ਰੀਤ ਦਾ ਕਤਲ ਉਸ ਦੇ ਫੁੱਫੜ ਗੁਰਪ੍ਰੀਤ ਸਿੰਘ ਨੇ ਹੀ ਕੀਤਾ ਹੈ। ਅਦਾਲਤ ਨੇ ਗੁਰਪ੍ਰੀਤ ਸਿੰਘ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੂਜੇ ਪਾਸੇ ਕਤਲ ਹੋਏ ਲਵਪ੍ਰੀਤ ਸਿੰਘ ਦੇ ਪਿਤਾ ਸੁਖਮੰਦਰ ਸਿੰਘ ਨੇ ਦੋਸ਼ ਲਾਇਆ ਕਿ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਸੁਖਮੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਮਾਮਲੇ ਵਿੱਚ ਪਹਿਲਾਂ ਫੜੇ ਤਿੰਨ ਦੋਸ਼ੀਆਂ ਨੂੰ ਰਾਹਤ ਦੇਣ ਲਈ ਨਵੀਂ ਕਹਾਣੀ ਬਣਾਈ ਹੈ। ਜ਼ਿਲ੍ਹਾ ਪੁਲਿਸ ਮੁਖੀ ਸੁਖਮਿੰਦਰ ਸਿੰਘ ਮਾਨ ਦਾ ਕਹਿਣਾ ਹੈ ਕਿ ਪੁਖਤਾ ਸਬੂਤਾਂ ਦੇ ਅਧਾਰ ‘ਤੇ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਹਾਲਾਂਕਿ ਪੁਲਿਸ ਗੁਰਪ੍ਰੀਤ ਸਿੰਘ ਖਿਲਾਫ਼ ਅੱਜ ਰਿਮਾਂਡ ਸਮੇਂ ਅਦਾਲਤ ਸਾਹਮਣੇ ਗੁਰਪ੍ਰੀਤ ਸਿੰਘ ਦੀ ਕਤਲ ਵਿੱਚ ਸ਼ਮੂਲੀਅਤ ਬਾਰੇ ਕੋਈ ਪੁਖਤਾ ਸਬੂਤ ਨਹੀਂ ਦੇ ਸਕੀ।

ਮ੍ਰਿਤਕ ਦੇ ਪਿਤਾ ਨੇ ਕਿਹਾ ਜਿਸ ਵੇਲੇ ਲਵਪ੍ਰੀਤ ਸਿੰਘ ਦਾ ਕਤਲ ਹੋਇਆ, ਉਸ ਸਮੇਂ ਗੁਰਪ੍ਰੀਤ ਸਿੰਘ ਘਰ ਮੌਜ਼ੂਦ ਸੀ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਕਾਰਨ ਨਹੀਂ ਕਿ ਉਹ ਲਵਪ੍ਰੀਤ ਸਿੰਘ ਦਾ ਕਤਲ ਕਰੇ। ਪੁਲੀਸ ਇਸ ਮਾਮਲੇ ਵਿੱਚ ਪਿੰਡ ਦੇ ਤਿੰਨ ਵਸਨੀਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਨਾਂ ਵਿੱਚ ਗੁਰਜੰਟ ਸਿੰਘ, ਗੁਰਵਿੰਦਰ ਸਿੰਘ ਤੇ ਸੋਹਨ ਸਿੰਘ ਦਾ ਨਾਂ ਸ਼ਾਮਲ ਹਨ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇੱਕ 12 ਸਾਲਾਂ ਬੱਚੇ ਲਵਪ੍ਰੀਤ ਸਿੰਘ ਦੀ ਲਾਸ਼ ਦੁਕਾਨ ਵਿੱਚ ਲਟਕਦੀ ਹੋਈ ਮਿਲੀ ਸੀ। ਬੱਚੇ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਰੱਸੀ ਨਾਲ ਬੰਨ੍ਹ ਕੇ ਦੁਕਾਨ ਤੇ ਲਟਕਾ ਦਿੱਤਾ ਸੀ।

print
Share Button
Print Friendly, PDF & Email

Leave a Reply

Your email address will not be published. Required fields are marked *