ਸਾਬਕਾ ਹਜ਼ੂਰੀ ਰਾਗੀ ਵਡਾਲਾ ਹਿਰਾਸਤ ‘ਚ, ਕੋਈ ਕਾਰਨ ਨਾ ਦੱਸ ਸਕੀ ਪੁਲਿਸ

ss1

ਸਾਬਕਾ ਹਜ਼ੂਰੀ ਰਾਗੀ ਵਡਾਲਾ ਹਿਰਾਸਤ ‘ਚ, ਕੋਈ ਕਾਰਨ ਨਾ ਦੱਸ ਸਕੀ ਪੁਲਿਸ

16-20

ਅੰਮ੍ਰਿਤਸਰ: ਸੱਚਖੰਡ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਤੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਤੜਕੇ ਰਾਜਾਸਾਂਸੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਵਡਾਲਾ ਨੂੰ ਕਰੀਬ 10 ਘੰਟੇ ਹਿਰਾਸਤ ਵਿੱਚ ਰੱਖਣ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਰਿਹਾਅ ਕੀਤੇ ਜਾਣ ਮਗਰੋਂ ਬਲਦੇਵ ਸਿੰਘ ਵਡਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਦ ਨਹੀਂ ਪਤਾ ਕਿ ਉਨ੍ਹਾਂ ਨੂੰ ਪੁਲਿਸ ਵੱਲੋਂ ਕਿਉਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਅੱਜ ਉਨ੍ਹਾਂ ਨੂੰ ਸਵੇਰੇ ਕਰੀਬ 3 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਨੇ ਆਪਣੇ ਭਤੀਜੇ ਦੀ ਦਸਤਾਰ ਬੰਦੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਸ੍ਰੀ ਅਕਾਲ ਤਾਖਤ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਾ ਸੀ।

ਸੂਤਰਾਂ ਮੁਤਾਬਕ ਅੱਜ ਲੁਧਿਆਣਾ ਜ਼ਿਲ੍ਹੇ ਦੇ ਕੁਝ ਨੌਜਵਾਨਾਂ ਵੱਲੋਂ ਅਪ੍ਰੇਸ਼ਨ ਬਲਿਊ ਸਟਾਰ ਦੌਰਾਨ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਕੱਢੇ ਜਾ ਰਹੇ ਮਾਰਚ ਨੇ ਅਕਾਲ ਤਖ਼ਤ ਸਾਹਿਬ ਪਹੁੰਚਣਾ ਸੀ। ਵਡਾਲਾ ਨੇ ਵੀ ਉਸ ਵਿੱਚ ਸ਼ਾਮਲ ਹੋਣਾ ਸੀ। ਇਸ ਲਈ ਉਨ੍ਹਾਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਵਡਾਲਾ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਦੇ ਗਰਮ ਖਿਆਲੀ ਆਗੂਆਂ ਨੂੰ ਵੀ ਹਿਸਾਰਤ ਵਿੱਚ ਲਿਆ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਵਡਾਲਾ ਨੂੰ ਗ੍ਰਿਫਤਾਰ ਕਰਨ ਦਾ ਕੋਈ ਵੀ ਕਾਰਨ ਨਹੀਂ ਦੱਸਿਆ ਜਾ ਰਿਹਾ।

ਦਰਅਸਲ ਬਲਦੇਵ ਸਿੰਘ ਵਡਾਲਾ ਉਸ ਵੇਲੇ ਸੁਰਖੀਆਂ ਵਿੱਚ ਆਏ ਸਨ ਜਦੋਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਮੁੱਖ ਸਕੱਤਰ ਹਰਚਰਨ ਸਿੰਘ ਦੀ ਨਿਯੁਕਤੀ ਦਾ ਵਿਰੋਧ ਕੀਤਾ ਸੀ। ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਕਮੇਟੀ ਖਿਲਾਫ਼ ਧਰਨਾ ਦਿੱਤਾ ਸੀ। ਇਸ ਤੋਂ ਇਲਾਵਾ ਹੋਲਾ ਮੁਹੱਲਾ ਮੌਕੇ ਅਨੰਦਪੁਰ ਸਾਹਿਬ ਵਿਖੇ ਉਨ੍ਹਾਂ ਵੱਲੋਂ ਵਿਸ਼ਾਲ ਇਕੱਠ ਵੀ ਕੀਤਾ ਗਿਆ ਸੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।

print
Share Button
Print Friendly, PDF & Email

Leave a Reply

Your email address will not be published. Required fields are marked *