ਸ਼੍ਰੋਮਣੀ ਅਕਾਲੀ ਦਲ ਕਨੇਡਾ ਈਸਟ ਦੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ

ss1

ਸ਼੍ਰੋਮਣੀ ਅਕਾਲੀ ਦਲ ਕਨੇਡਾ ਈਸਟ ਦੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ

16-37
ਭਾਈਰੂਪਾ 15 ਜੂਨ (ਅਵਤਾਰ ਸਿੰਘ ਧਾਲੀਵਾਲ):-ਸ਼੍ਰੋਮਣੀ ਅਕਾਲੀ ਦਲ ਕਨੇਡਾ ਈਸਟ ਦੇ ਨਾਲ ਸੰਬੰਧਿਤ ਕੋਰ ਕਮੇਟੀ ਦੇ ਮੈਂਬਰਾਂ ਦੀ ਇੱਕ ਮੀਟਿੰਗ ਪ੍ਰਦੁਮਣ ਸਿੰਘ ਪਾਇਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਟੋਰਾਂਟੋ ਵਿਖੇ ਹੋਈ।ਮੀਟਿੰਗ ਦੀ ਜਾਣਕਾਰੀ ਦਿੰਦਿਆਂ ਪ੍ਰਮਾਤਮਾ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਨੇਡਾ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ ਵੀਹ ਮੈਂਬਰੀ ਕੋਰ ਕਮੇਟੀ ਦਾ ਗਠਨ ਕਰਨ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ ਅਤੇ ਬਚਿੱਤਰ ਸਿੰਘ ਘੋਲੀਆ ਅਤੇ ਹਰਬੰਸ ਸਿੰਘ ਨਿਉਰ ਵੱਲੋਂ ਇੱਕ ਮਤਾ ਪੇਸ਼ ਕਰਕੇ ਕਨੇਡਾ ਈਸਟ ਦੇ ਜਥੇਬੰਦਕ ਢਾਂਚੇ ਦੀ ਲਿਸਟ ਜਾਰੀ ਕਰਨ ਦੀ ਉਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਨੂੰ ਬੇਨਤੀ ਕੀਤੀ ਗਈ।

ਮੀਟਿੰਗ ਦੌਰਾਨ ਪ੍ਰਮਾਤਮਾ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕੇ ਉਹ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪ੍ਰਵਾਸੀ ਭਾਰਤੀਆਂ ਵਿੱਚ ਲੈ ਕਿ ਜਾਣ ਲਈ ਇੱਕ ਮੁਹਿੰਮ ਚਲਾਉਣ।ਇਸ ਮੌਕੇ ਪ੍ਰਦੁਮਣ ਸਿੰਘ ਪਾਇਲ, ਗਿਆਨ ਸਿੰਘ ਲੰਗੇਰੀ, ਬਚਿੱਤਰ ਸਿੰਘ ਘੋਲੀਆ, ਅਵਤਾਰ ਸਿੰਘ ਬੈਂਸ, ਬੇਅੰਤ ਸਿੰਘ ਧਾਲੀਵਾਲ, ਕੇਹਰ ਸਿੰਘ ਗਿੱਲ, ਜਗਦੇਵ ਸਿੰਘ ਰੰਧਾਵਾ, ਹਰਵਿੰਦਰ ਸਿੰਘ ਬਾਸੀ, ਹਰਬੰਸ ਸਿੰਘ ਨਿਉਰ, ਪ੍ਰਮਾਤਮਾ ਸਿੰਘ ਸਿੱਧੂ, ਸਵਿੰਦਰ ਸਿੰਘ ਸਲਾਬਤਪੁਰਾ ਹਾਜ਼ਰ ਸਨ।

print
Share Button
Print Friendly, PDF & Email