ਮੱਛਰਾਂ ਦੀ ਰੋਕਥਾਮ ਲਈ ਢਪਾਲੀ ’ਚ ਜਾਗਰੂਕਤਾ ਕੈਂਪ ਲਗਾਇਆ

ss1

ਮੱਛਰਾਂ ਦੀ ਰੋਕਥਾਮ ਲਈ ਢਪਾਲੀ ’ਚ ਜਾਗਰੂਕਤਾ ਕੈਂਪ ਲਗਾਇਆ

17-5
ਭਾਈਰੂਪਾ 16 ਜੂਨ (ਅਵਤਾਰ ਸਿੰਘ ਧਾਲੀਵਾਲ):ਸਿਵਲ ਸਰਜਨ ਬਠਿੰਡਾ ਡਾ. ਰਘਵੀਰ ਸਿੰਘ ਰੰਧਾਵਾ ਅਤੇ ਐਸ.ਐਮ.ਓ. ਭਗਤਾ ਡਾ. ਅਮਰਜੀਤ ਸਿੰਘ ਸਚਦੇਵਾ ਦੇ ਨਿਰਦੇਸ਼ਾਂ ਅਨੁਸਾਰ ਆਂਗਨਵਾੜੀ ਸੈਂਟਰ ਢਪਾਲੀ ਵਿਖੇ ਮੱਛਰਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਫੂਲ ਮੈਂਡਮ ਸੁਨੀਤਾ ਮਿੱਤਲ ਨੇ ਮੱਛਰਾਂ ਦੇ ਪਨਪਣ ਵਾਲੀਆਂ ਥਾਵਾਂ ਵੱਲ ਵਿਸ਼ੇਸ਼ ਤੌਰ ਤੇ ਸਫਾਈ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਿਹਤ ਇਸਪੈਕਟਰ ਬਲਵੀਰ ਸਿੰਘ ਸੰਧੂ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੂਨ ਮਹੀਨਾ ਮੱਛਰਾਂ ਦੇ ਵਾਧੇ ਲਈ ਸਹਾਈ ਹੁੰਦਾ ਹੈ,ਇਸ ਲਈ ਮੱਛਰਾਂ ਦੇ ਜੀਵਨ ਚੱਕਰ ਨੂੰ ਤੋੜਨ ਲਈ ਘਰਾਂ ਵਿੱਚ ਪਾਣੀ ਵਾਲੇ ਬਰਤਨਾਂ ਨੂੰ ਹਫਤੇ ਤੋਂ ਪਹਿਲਾਂ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ ਘਰਾਂ ਤੋਂ ਬਾਹਰ ਖੜੇ ਪਾਣੀ ਵਿੱਚ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾ ਕੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ, ਉਨ੍ਹਾਂ ਦੱਸਿਆ ਕਿ ਜੇਕਰ ਮੱਛਰ ਨਹੀਂ ਹੋਣਗੇ ਤਾਂ ਹੀ ਡੇਂਗੂ-ਮਲੇਰੀਆ ਆਦਿ ਰੋਗ ਨਹੀਂ ਹੋਣਗੇ।ਇਸ ਮੌਕੇ ਸਿਹਤ ਇੰਸਪੈਕਟਰ ਅਮਰਜੀਤ ਸਿੰਘ, ਹਰਜਿੰਦਰ ਸਿੰਘ, ਐਲ.ਐਚ.ਵੀ. ਸੁਖਜਿੰਦਰ ਕੌਰ, ਬੇਅੰਤ ਕੌਰ, ਕਰਮਜੀਤ ਕੌਰ ਨੇ ਵੀ ਮਲੇਰੀਆ ਸਬੰਧੀ ਆਪਣੇ ਵਿਚਾਰ ਰੱਖੇ।ਇਸ ਮੌਕੇ ਆਂਗਨਵਾੜੀ ਵਰਕਰ ਨਿੰਦਰਪਾਲ ਕੌਰ, ਵੀਰਪਾਲ ਕੌਰ, ਸੰਦੀਪ ਕੌਰ, ਬਿੰਦਰ ਕੌਰ, ਪਰਮਜੀਤ ਕੌਰ ਅਤੇ ਆਸਾ ਬਲਜੀਤ ਕੌਰ, ਵੀਰਪਾਲ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *