ਕਿਸਾਨਾਂ ਨੇ ਕੀਤਾ ਅੰਮ੍ਰਿਤਸਰ-ਪਠਾਨਕੋਟ ਹਾਈਵੇ ਜਾਮ

ss1

ਕਿਸਾਨਾਂ ਨੇ ਕੀਤਾ ਅੰਮ੍ਰਿਤਸਰ-ਪਠਾਨਕੋਟ ਹਾਈਵੇ ਜਾਮ

 

ਪਠਾਨਕੋਟ: ਫ਼ਸਲ ਦੀ ਅਦਾਇਗੀ ਨਾ ਮਿਲਣ ਕਾਰਨ ਕਿਸਾਨ 3-3ਤੇ ਆੜ੍ਹਤੀਆਂ ਨੇ ਮੰਗਲਵਾਰ ਨੂੰ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਕੇ ਧਰਨਾ ਲਾ ਦਿੱਤਾ। ਕਿਸਾਨਾਂ ਦੇ ਇਸ ਪ੍ਰਦਰਸ਼ਨ ਕਾਰਨ ਹਾਈਵੇ ਉੱਤੇ ਟ੍ਰੈਫਿਕ ਪੂਰੀ ਤਰ੍ਹਾਂ ਰੁਕ ਗਈ ਜਿਸ ਕਾਰਨ ਆਮ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਧਰਨੇ ਦਾ ਪਤਾ ਲੱਗਣ ਤੋਂ ਬਾਅਦ ਪਠਾਨਕੋਟ ਦਾ ਪ੍ਰਸ਼ਾਸਨ ਤੁਰੰਤ ਧਰਨੇ ਵਾਲੀ ਥਾਂ ਉੱਤੇ ਪਹੁੰਚਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਬਾਵਜੂਦ ਕਿਸਾਨ ਧਰਨਾ ਹਟਾਉਣ ਲਈ ਰਾਜ਼ੀ ਨਹੀਂ ਹੋਏ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫ਼ਸਲਾਂ ਦੀ ਅਦਾਇਗੀ ਨਹੀਂ ਹੋ ਰਹੀ ਜਿਸ ਕਰਕੇ ਉਨ੍ਹਾਂ ਦਾ ਸਾਰਾ ਕੰਮ ਰੁਕਿਆ ਪਿਆ ਹੈ। ਇਸ ਲਈ ਤੰਗ ਹੋ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਦੂਜੇ ਪਾਸੇ ਆੜ੍ਹਤੀਆਂ ਨੇ ਵੀ ਕਿਸਾਨਾਂ ਦੇ ਧਰਨੇ ਵਿੱਚ ਪੂਰੀ ਤਰ੍ਹਾਂ ਸਾਥ ਦਿੱਤਾ।

print
Share Button
Print Friendly, PDF & Email

Leave a Reply

Your email address will not be published. Required fields are marked *