ਮਲੇਰੀਆ ਬੁਖਾਰ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ss1

ਮਲੇਰੀਆ ਬੁਖਾਰ ਸਬੰਧੀ ਲਗਾਇਆ ਜਾਗਰੂਕਤਾ ਕੈਂਪ

23-20
ਸ਼੍ਰੀ ਅਨੰਦਪੁਰ ਸਾਹਿਬ, 22 ਜੂਨ (ਹਰਜੀਤ ਕੌਰ ਸੋਨੀਆ): ਸਿਵਲ ਸਰਜਨ ਰੂਪਨਗਰ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੇੈਡੀਕਲ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਬ ਸੈਂਟਰ ਮਹਿਰੋਲੀ ਅਤੇ ਅਗੰਮਪੁਰ ਵਿਖੇ ਐਂਟੀ ਮਲੇਰੀਆ ਦਿਵਸ ਮਨਾਇਆ ਗਿਆ। ਇਸ ਵਿਚ ਚਰਨ ਸਿੰਘ ਸਿਹਤ ਇੰਸਪੈਕਟਰ ਨੇ ਮਲੇਰੀਆ ਦੇ ਬੁਖਾਰ ਦੇ ਕਾਰਨ, ਲੱਛਣ ਅਤੇ ਸਾਵਧਾਨੀਆਂ ਬਾਰੇ ਦਸਦੇ ਹੋਏ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋ ਬਚਾਅ ਲਈ ਘਰਾਂ ਦੇ ਆਸ ਪਾਸ ਪਾਣੀ ਖੜਾ ਨਾ ਹੋਣ ਦਿਉ, ਖੜੇ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ, ਕੂਲਰਾਂ ਦੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਬਦਲੋ, ਪੂਰਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ। ਇਸ ਮੋਕੇ ਬਲਜੀਤ ਸਿੰਘ, ਨਰੇਸ਼ ਕੁਮਾਰ, ਸੁਰਜੀਤ ਕੌਰ,ਕੁਲਦੀਪ ਕੌਰ, ਨੀਸ਼ਾ ਰਾਣੀ,ਰਣਵੀਰ ਕੌਰ, ਆਸ਼ਾ ਵਰਕਰ ਰੀਨਾ ਰਾਣੀ, ਸੁਖਵਿੰਦਰ ਕੌਰ, ਜੀਤ ਕੌਰ, ਪਰਮਜੀਤ ਕੌਰ ਆਦਿ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *