ਪੰਜਾਬ ਚ ਜਿੱਤ ਦੀ ਹੈਟ੍ਰਿਕ ਲਗਾਏਗਾ ਅਕਾਲੀ ਦਲ ਮੈਡਮ ਸ਼ੇਰਗਿੱਲ

ss1

ਪੰਜਾਬ ਚ ਜਿੱਤ ਦੀ ਹੈਟ੍ਰਿਕ ਲਗਾਏਗਾ ਅਕਾਲੀ ਦਲ ਮੈਡਮ ਸ਼ੇਰਗਿੱਲ
ਇਸਤਰੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ

3-15
ਤਪਾ ਮੰਡੀ 03 ਮਈ (ਨਰੇਸ਼ ਗਰਗ) 2017 ਚ ਲਗਾਤਾਰ ਤੀਸਰੀ ਵਾਰ ਅਕਾਲੀ-ਭਾਜਪਾ ਸਰਕਾਰ ਬਣਾਉਣ ਚ ਇਸਤਰੀ ਅਕਾਲੀ ਦਲ ਅਹਿਮ ਰੋਲ ਅਦਾ ਕਰੇਗਾ ਜਿਸ ਲਈ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਜਾਰੀ ਹਨ ਅਤੇ ਇਸਤਰੀ ਅਕਾਲੀ ਦਲ ਨੂੰ ਸੰਗਠਿਤ ਕਰਕੇ ਹਰ ਪੱਖੋਂ ਮਜ਼ਬੂਤ ਕੀਤਾ ਜਾ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਮੈਡਮ ਜਸਵਿੰਦਰ ਕੌਰ ਨੇ ਕੌਮੀ ਪ੍ਰਧਾਨ ਬੀਬੀ ਜੰਗੀਰ ਕੌਰ ਨਾਲ ਮੀਟਿੰਗ ਕਰਕੇ ਵਾਪਸ ਆਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੈਡਮ ਸ਼ੇਰਗਿੱਲ ਨੇ ਕਿਹਾ ਕਿ ਬੀਬੀ ਜੰਗੀਰ ਕੌਰ ਨੇ ਮੀਟਿੰਗ ਚ ਦੱਸਿਆ ਕਿ 7,8,9 ਮਈ ਨੂੰ ਪਾਉਂਟਾ ਸਾਹਿਬ ਵਿਖੇ ਇਸਤਰੀ ਅਕਾਲੀ ਦਾ ਟ੍ਰੇਨਿੰਗ ਕੈਂਪ ਲੱਗ ਰਿਹਾ ਹੈ, ਜਿਸ ਵਿੱਚ ਪੰਜਾਬ ਤੋਂ ਸਮੂਹ ਅਹੁਦੇਦਾਰ ਬੀਬੀਆਂ ਹਿੱਸਾ ਲੈਣਗੀਆਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਪੱਖੀ ਨੀਤੀਆਂ ਕਾਰਨ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਾ ਕੇ ਜਿੱਤ ਦੀ ਹੈਟ੍ਰਿਕ ਬਣਾਏਗਾ। ਇਸ ਮੌਕੇ ਉਹਨਾਂ ਨਾਲ ਜਿਲੇ ਦੀ ਸ਼ਹਿਰੀ ਪ੍ਰਧਾਨ ਬੀਬੀ ਰੰਧਾਵਾ, ਬੀਬੀ ਕਰਮਜੀਤ ਕੌਰ ਭਦੌੜ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *