ਵੱਖ-ਵੱਖ ਮੰਗਾਂ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਨਾਇਬ-ਤਹਿਸੀਲਦਾਰ ਭਦੌੜ ਨੂੰ ਦਿੱਤਾ ਮੰਗ ਪੱਤਰ

ss1

ਵੱਖ-ਵੱਖ ਮੰਗਾਂ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਨਾਇਬ-ਤਹਿਸੀਲਦਾਰ ਭਦੌੜ ਨੂੰ ਦਿੱਤਾ ਮੰਗ ਪੱਤਰ
ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ ਮਜ਼ਦੂਰ ਆਗੂ

3-16 (1)
ਭਦੌੜ 03 ਮਈ (ਵਿਕਰਾਂਤ ਬਾਂਸਲ) ਨਰਮੇ ਦਾ ਮੁਆਵਜ਼ਾ ਪਾਰਦਰਸ਼ੀ ਢੰਗ ਨਾਲ ਤੁਰੰਤ ਦਿੱਤੇ ਜਾਣ, ਸਮੂਹ ਮਜ਼ਦੂਰਾਂ ਨੂੰ ਪਲਾਟ ਦੇਣ ਦੇ ਮਤੇ ਨੂੰ ਤੁਰੰਤ ਲਾਗੂ ਕੀਤੇ ਜਾਣ, ਮਨਰੇਗਾ ਸਕੀਮ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਵਿੱਚ ਵੀ ਲਾਗੂ ਕੀਤੇ ਜਾਣ ਆਦਿ ਮੰਗਾਂ ਨੂੰ ਲੈ ਕੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਇਲਾਕਾ ਕਮੇਟੀ ਵੱਲੋਂ ਸਥਾਨਕ ਦਾਣਾ ਮੰਡੀ ਤੋਂ ਰੋਸ ਰੈਲੀ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਦੀ ਹੁੰਦੇ ਹੋਏ ਅੰਤ ਸਬ-ਤਹਿਸੀਲ ਭਦੌੜ ਵਿਖੇ ਪਹੁੰਚ ਕੇ ਨਾਇਬ ਤਹਿਸੀਲਦਾਰ ਭਦੌੜ ਨੂੰ ਮੰਗ-ਪੱਤਰ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਸੂਬਾ ਆਗੂ ਹਰਮਨਦੀਪ ਸਿੰਘ ਹਿੰਮਤਪੁਰਾ ਅਤੇ ਬਲਾਕ ਸਕੱਤਰ ਸਵਰਨ ਸਿੰਘ ਜੰਗੀਆਣਾ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਚੋਣ ਵਾਅਦੇ ਤਾਂ ਕੀ ਪੂਰੇ ਕਰਨੇ ਸੀ ? ਸਗੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੜਕਾਂ ‘ਤੇ ਰੁਲਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਨਰਮੇ ਦੇ ਨੁਕਸਾਨ ਕਾਰਨ ਅਜੇ ਤੱਕ ਮਜ਼ਦੂਰਾਂ ਨੂੰ ਮੁਆਵਜਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਮਜ਼ਦੂਰਾਂ ਨੂੰ ਪਲਾਟ, ਨਰੇਗਾ ਤਹਿਤ ਪੂਰਾ ਰੁਜ਼ਗਾਰ ਦੇਣ ਵਿੱਚ ਬੁਰੇ ਤਰੀਕੇ ਨਾਲ ਫੇਲ ਸਾਬਿਤ ਹੋਈ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮਜ਼ਦੂਰ ਸੰਘਰਸ਼ ਨੂੰ ਤੇਜ਼ ਕਰਕੇ ਹੀ ਮੰਗਾਂ ਨੂੰ ਲਾਗੂ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਗਿਆਨ ਕੌਰ, ਹਾਕਮ ਸਿੰਘ, ਧੰਨਾ ਸਿੰਘ, ਸਿੰਦਰ ਸਿੰਘ, ਟੇਕ ਸਿੰਘ, ਪ੍ਰਿਥੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਦਾ ਇਕੱਠ ਸੀ।

print
Share Button
Print Friendly, PDF & Email

Leave a Reply

Your email address will not be published. Required fields are marked *