ਬੁਰਜ ਸਿੱਧਵਾਂ ਸਕੂਲ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

ss1

ਬੁਰਜ ਸਿੱਧਵਾਂ ਸਕੂਲ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

3-17 (2)
ਮਲੋਟ, 3 ਮਈ (ਆਰਤੀ ਕਮਲ) : ਸਰਕਾਰੀ ਹਾਈ ਸਕੂਲ ਬੁਰਜ ਸਿੱਧਵਾਂ ਵਿਖੇ ਕੈਰੀਅਰ ਗਾਈਡੈਂਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ । ਸਕੂਲ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਦੀ ਦੇਖ ਰੇਖ ਹੋਏ ਇਸ ਸਮਾਗਮ ਵਿਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਵੈਟਰਨਰੀ ਇੰਸਪੈਕਟਰ ਮਨਦੀਪ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਿਦਿਆਰਥੀਆਂ ਲਈ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਡ੍ਰਾ ਮਨਦੀਪ ਸਿੰਘ ਨੇ ਉਹਨਾਂ ਨੂੰ ਪਸ਼ੂ ਪਾਲਣ ਕਿੱਤੇ ਵਿਚ ਆਪਣਾ ਭਵਿੱਖ ਬਣਾਉਣ ਲਈ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਹਨਾਂ ਵਿਦਿਆਰਥੀਆਂ ਨੂੰ ਵੈਟਰਨਰੀ ਵਿਭਾਗ ਵਿਚ ਵੀ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਨੌਕਰੀਆਂ ਵਿਚ ਜਾਣ ਲਈ ਰਸਤਾ ਸੁਝਾਇਆ । ਇਸ ਮੌਕੇ ਕੈਰੀਅਰ ਗਾਈਡੈਂਸ ਦੀ ਇੰਚਾਰਜ ਸਾਇੰਸ ਮਿਸਟ੍ਰੈਸ ਸ੍ਰੀਮਤੀ ਗੁਰਮੀਤ ਕੌਰ ਨੇ ਉਹਨਾਂ ਦੇ ਸਕੂਲ ਪੁੱਜਣ ਤੇ ਜੀ ਆਇਆਂ ਕਿਹਾ ਤੇ ਵਿਦਿਆਰਥੀਆਂ ਨੂੰ ਵੱਡਮੁਲੀ ਜਾਣਕਾਰ ਦੇਣ ਲਈ ਧੰਨਵਾਦ ਕੀਤਾ । ਮੈਡਮ ਸ੍ਰੀਮਤੀ ਹੇਮਲਤਾ ਨੇ ਸੈਮੀਨਾਰ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਵਿਸ਼ੇਸ਼ ਭੂਮਿਕਾ ਨਿਭਾਈ ।

print
Share Button
Print Friendly, PDF & Email

Leave a Reply

Your email address will not be published. Required fields are marked *