ਕਾਂਗਰਸ ਨੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਧਰੋਹ ਕਮਾਇਆ-ਬਾਦਲ

ss1

ਕਾਂਗਰਸ ਨੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਧਰੋਹ ਕਮਾਇਆ-ਬਾਦਲ

ਸ੍ਰੀ ਮੁਕਤਸਰ ਸਾਹਿਬ, 3 ਮਈ (ਪ.ਪ.)-ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਵਿਚ ਦੂਜੇ ਦਿਨ ਵੀ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਦਾ ਐਲਾਨ ਕੀਤਾ। ਸ: ਬਾਦਲ ਨੇ ਕਿਹਾ ਕਿ ਲੋਕਾਂ ਦੇ ਦਰਾਂ ਤੇ ਜਾ ਕੇ ਮੁਸ਼ਕਿਲਾਂ ਦਾ ਹੱਲ ਕਰਨਾ ਮੇਰੀ ਮੁੱਢਲੀ ਜਿੰਮੇਵਾਰੀ ਹੈ। ਗਰਮੀ ਅਤੇ ਸਰਦੀ ਮੇਰੇ ਮਕਸਦਾਂ ਵਿਚ ਅੜਿੱਕਾ ਨਹੀਂ ਬਣ ਸਕੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਾਣੀਆਂ ਦੇ ਮੁੱਦੇ ਤੇ ਪੰਜਾਬ ਨਾਲ ਧਰੋਹ ਕਮਾਇਆ ਹੈ। ਪੰਜਾਬ ਦੇ ਦਰਿਆਈ ਪਾਣੀਆਂ ਨੂੰ ਸਮੁੱਚੇ ਪੰਜਾਬ ਦੇ ਲੋਕਾਂ ਦੀ ਜੀਵਣ ਰੇਖਾ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਲੋਕਾਂ ਨੂੰ ਦਰਿਆਈ ਪਾਣੀਆਂ ਦੀ ਰਾਖੀ ਲਈ ਨੇੜਲੇ ਭਵਿੱਖ ’ਚ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *