ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 4 ਜੁਲਾਈ ਨੂੰ ਜਲੰਧਰ ਤੇ 5 ਜੁਲਾਈ ਨੂੰ ਬਰਨਾਲਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ

ss1

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 4 ਜੁਲਾਈ ਨੂੰ ਜਲੰਧਰ ਤੇ 5 ਜੁਲਾਈ ਨੂੰ ਬਰਨਾਲਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ

ਮਹਿਲ ਕਲਾਂ, 28 ਜੂਨ (ਪਰਦੀਪ ਕੁਮਾਰ):ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 4 ਜੁਲਾਈ ਨੂੰ ਜਲੰਧਰ ਅਤੇ 5 ਜੁਲਾਈ ਨੂੰ ਬਰਨਾਲਾ ਵਿਖੇ ਵਿਸਾਲ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸੀਟੂ ਦੇ ਸੂਬਾਈ ਆਗੂ ਸ਼ੇਰ ਸਿੰਘ ਫਰਵਾਹੀ ਨੇ ਦੱਸਿਆ ਕਿ ਇਨਾਂ ਕਾਨਫਰੰਸਾਂ ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਮਜ਼ਦੂਰਾਂ ਨਾਲ ਮੀਟਿੰਗਾਂ ਕਰਕੇ ਤਿਆਰੀਆਂ ਜ਼ੋਰ ਸੋਰ ਨਾਲ ਅਰੰਭੀਆਂ ਗਈਆਂ ਹਨ ਉਥੇ ਜ਼ਿਲਾ ਬਰਨਾਲਾ ਅੰਦਰ ਬਲਾਕ ਮਹਿਲ ਕਲਾਂ, ਬਰਨਾਲਾ ਅਤੇ ਸਹਿਣਾ ਵਿਖੇ ਲਗਾਤਾਰ ਪਿੰਡਾਂ ਵਿੱਚ ਮਜ਼ਦੂਰਾਂ ਨਾਲ ਮੀਟਿੰਗਾਂ ਕਰਕੇ ਲਾਮਬੰਦ ਕੀਤਾ ਜਾ ਰਿਹਾ ਹੈ। ਉਨਾਂ ਇਸ ਮੌਕੇ ਸਮੂਹ ਮਜ਼ਦੂਰਾਂ ਨੂੰ ਇੱਕ ਜੁੱਟ ਹੋ ਕੇ ਕਾਨਫਰੰਸਾਂ ਨੂੰ ਸਫ਼ਲ ਬਣਾਉਣ ਲਈ ਕਾਫ਼ਲਿਆਂ ਸਮੇਤ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਮਜ਼ਦੂਰ ਆਗੂ ਪ੍ਰੀਤਮ ਸਿੰਘ ਸਹਿਜੜਾ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਮਾਨ ਸਿੰਘ ਗੁਰਮ ਵੀ ਹਾਜ਼ਰ ਸਨ।

print
Share Button
Print Friendly, PDF & Email