ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਦਿੱਲੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਦਿੱਤਾ ਗਿਆ ਸੱਦਾ

ss1

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਦਿੱਲੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਦਿੱਤਾ ਗਿਆ ਸੱਦਾ

ਨਵੀਂ ਦਿੱਲੀ, 3 ਮਈ (ਏਜੰਸੀ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਲੋਕਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿਚ ਆਉਣ ਦਾ ਉਨ੍ਹਾਂ ਨੂੰ ਸੱਦਾ ਦਿੱਤਾ ਹੈ। 23 ਜੂਨ 2016 ਨੂੰ ਆ ਰਹੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਵਾਸਤੇ ਦਿੱਲੀ ਕਮੇਟੀ ਵੱਲੋਂ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾ ਦੀ ਵੀ ਜੀ.ਕੇ. ਨੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ।

ਦਿੱਲੀ ਦੇ ਮਹਿਰੌਲੀ ਵਿਖੇ ਬਾਬਾ ਜੀ ਦੀ ਹੋਈ ਸ਼ਹੀਦੀ ਦਾ ਹਵਾਲਾ ਦਿੰਦੇ ਹੋਏ ਵਫ਼ਦ ਨੇ ਬਾਬਾ ਜੀ ਦੇ ਬੁੱਤ ਦੀ ਸਥਾਪਨਾ ਦਿੱਲੀ ਕਮੇਟੀ ਵੱਲੋਂ 7.5 ਏਕੜ ਦੇ ਪਾਰਕ ‘ਚ ਮਹਿਰੌਲੀ ਵਿਖੇ ਕੀਤੇ ਜਾਉਣ ਦੀ ਵੀ ਜਾਣਕਾਰੀ ਦਿੱਤੀ ਗਈ। ਬਾਬਾ ਬੰਦਾ ਸਿੰਘ ਬਹਾਦਰ ਨੂੰ ਪਹਿਲਾ ਸਿੱਖ ਰਾਜਾ ਦੱਸਦੇ ਹੋਏ ਵਫ਼ਦ ਨੇ ਬਾਬਾ ਜੀ ਵੱਲੋਂ ਕਾਸ਼ਤਕਾਰਾਂ ਨੂੰ ਜਮੀਨਾਂ ਦੇ ਮਾਲੀਕਾਨਾਂ ਹੱਕ ਦੇਣ ਦੇ ਲਏ ਗਏ ਇਨਕਲਾਬੀ ਫੈਸਲਿਆਂ ਦੇ ਬਾਰੇ ਵੀ ਪ੍ਰਧਾਨਮੰਤਰੀ ਨੂੰ ਜਾਣੂ ਕਰਵਾਇਆ। ਵਫ਼ਦ ਦੀ ਗੱਲਾਂ ਨੂੰ ਗੰਭੀਰਤਾ ਨਾਲ ਸੁਣਨ ਉਪਰੰਤ ਮੋਦੀ ਵੱਲੋਂ ਇਨ੍ਹਾਂ ਸਮਾਗਮਾਂ ਵਿਚ ਆਉਣ ਦਾ ਭਰੋਸਾ ਦਿੱਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀ.ਕੇ. ਨੇ ਦੱਸਿਆ ਕਿ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿੱਖੇ ਗਏ ਪੱਤਰ ਵਿਚ 23 ਜੂਨ ਦੀ ਸਰਕਾਰੀ ਛੁੱਟੀ ਐਲਾਨਣ, ਬਾਬਾ ਜੀ ਦੀ ਯਾਦ ਵਿਚ ਡਾਕ ਟਿਕਟ ਜਾਂ ਸਿੱਕਾ ਜਾਰੀ ਕਰਨ ਅਤੇ ਕਿਸਾਨਾ ਦੇ ਕਲਿਆਣ ਦੀ ਕਿਸੇ ਯੋਜਨਾ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਤੇ ਰੱਖਣ ਦੀ ਮੰਗ ਕੀਤੀ ਗਈ ਹੈ। । ਜੀ.ਕੇ. ਨੇ ਸਾਫ਼ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਬਹਾਦਰੀ, ਬਲਿਦਾਨ ਅਤੇ ਰਾਜ ਬੇਮਿਸ਼ਾਲ ਸੀ ਤੇ ਅਗਰ ਪ੍ਰਧਾਨ ਮੰਤਰੀ ਸਰਕਾਰੀ ਪੱਧਰ ਤੇ ਬਾਬਾ ਜੀ ਨੂੰ ਮਾਨਤਾ ਦਿੰਦੇ ਹਨ ਤਾਂ ਇਹ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੋਵੇਗੀ।

ਜੀ.ਕੇ. ਨੇ ਕਿਹਾ ਕਿ ਐਨ.ਡੀ.ਏ. ਦੇ ਪਹਿਲੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੂੰ 21 ਅਗਸਤ 2003 ਨੂੰ ਸਿੱਖ ਕੌਮ ਦੇ ਆਖਿਰੀ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਦਾ ਸੰਸਦ ਭਵਨ ਵਿਖੇ ਸਥਾਪਿਤ ਹੋਏ 24 ਫੁੱਟ ਉੱਚਾ ਘੁੜਸਵਾਰੀ ਕਰਦੇ ਬੁੱਤ ਦੀ ਘੰੁਡ ਚੁਕਾਈ ਕਰਨ ਦਾ ਮਾਣ ਪ੍ਰਾਪਤ ਹੋਇਆ ਸੀ। ਇਸ ਲਈ ਸਾਡੀ ਦਿੱਲੀ ਚਾਹਤ ਹੈ ਐਨ.ਡੀ.ਏ. ਗਠਜੋੜ ਤੋਂ ਹੀ ਮੁਲਕ ਦੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਕੌਮ ਦੇ ਪਹਿਲੇ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਿਰੌਲੀ ਵਿਖੇ ਸਥਾਪਿਤ ਹੋ ਰਹੀ ਵੱਡੇ ਬੁੱਤ ਵਾਲੀ ਯਾਦਗਾਰ ਸੰਗਤਾਂ ਨੂੰ ਇਨ੍ਹਾਂ ਸਮਾਗਮਾ ਦੌਰਾਨ ਸਮਰਪਿਤ ਕਰਨ।

print
Share Button
Print Friendly, PDF & Email

Leave a Reply

Your email address will not be published. Required fields are marked *