ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ

ss1

ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ

30-16
ਰਾਮਪੁਰਾ ਫੂਲ 29 ਜੂਨ (ਕੁਲਜੀਤ ਸਿੰਘ ਢੀਂਗਰਾ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚੋਂ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ , ਐੱਮ.ਡੀ ਗੁਰਬਿੰਦਰ ਸਿੰਘ ਬੱਲੀ, ਡਾਇਰੈਕਟਰ ਮੈਡਮ ਸਿੰਬਲਜੀਤ ਕੌਰ , ਖਜਾਨਚੀ ਮੈਡਮ ਪਰਸ਼ੋਤਮ ਕੌਰ , ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਚੰਗੇ ਮੁਕਾਮ ਹਾਸਿਲ ਕਰਨ ਦਾ ਅਸ਼ੀਰਵਾਦ ਦਿੱਤਾ।ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਦਿੰਦੇ ਹੋਏ ਦੱਸਿਆ ਕਿ ਸਾਡੇ ਕਾਲਜ ਦੀ ਕਲਾਸ ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚੋਂ ਪਹਿਲਾ ਸਥਾਨ ਨਨਦੀਪ ਸ਼ਰਮਾ ਨੇ 77% ਅੰਕ ਲੈ ਕੇ ਪ੍ਰਾਪਤ ਕੀਤਾ , ਦੂਜਾ ਸਥਾਨ ਸੁੱਖਦੀਪ ਕੌਰ ਨੇ 74.60% ਅੰਕ ਲੈ ਕਿ ਪ੍ਰਾਪਤ ਕੀਤਾ, ਅਤੇ ਤੀਸਰਾ ਸਥਾਨ ਰਮਨਦੀਪ ਕੌਰ ਨੇ 82% ਅੰਕ ਲੈ ਕਿ ਪ੍ਰਾਪਤ ਕੀਤਾ ।ਇਸ ਮੌਕੇ ਸਮੂਹ ਸਟਾਫ ਵੱਲੋਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ।ਮਾਣਯੋਗ ਮੈਨੇਜਮੈਂਟ ਕਮੇਟੀ ਵੱਲੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਦੀ ਕਾਲਜ ਦੇ ਨਿਯਮਾਂ ਅਨੁਸਾਰ ਬਣਦੀ ਫੀਸ ਮਾਫ ਕਰਨ ਦਾ ਐਲਾਨ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *