ਕਿਸੇ ਵੀ ਹਾਲਤ ”ਚ ਕਾਂਗਰਸ ”ਚ ਵਾਪਸੀ ਨਹੀਂ : ਬਰਾੜ

ss1

ਕਿਸੇ ਵੀ ਹਾਲਤ ”ਚ ਕਾਂਗਰਸ ”ਚ ਵਾਪਸੀ ਨਹੀਂ : ਬਰਾੜ

3-40

ਫਤਿਹਗੜ੍ਹ ਸਾਹਿਬ, 3 ਮਈ (ਏਜੰਸੀ): ਕਾਂਗਰਸ ਪਾਰਟੀ ‘ਚੋਂ ਬਰਖਾਸਤ ਕੀਤੇ ਗਏ ਤੇਜ਼ ਤਰਾਰ ਆਗੂ ਜਗਮੀਤ ਸਿੰਘ ਬਰਾੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ‘ਤੇ ਧਾਵਾ ਬੋਲਦਿਆਂ ਕਿਹਾ ਕਿ ਕੈਪਟਨ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਕੋਲ ਝੂਠ ਬੋਲ ਕੇ ਇਕ ਸਾਜ਼ਿਸ਼ ਤਹਿਤ ਮੈਨੂੰ ਪਾਰਟੀ ‘ਚੋਂ ਕੱਢਵਾਇਆ, ਪਰ ਅਫਸੋਸ ਇਸ ਗੱਲ ਦਾ ਹੈ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਗੱਲ ਨੂੰ ਸੁਣਨਾ ਵੀ ਉਚਿਤ ਨਾ ਸਮਝਿਆ। ਜਗਮੀਤ ਬਰਾੜ 21 ਮਈ ਨੂੰ ਚੱਪੜਚਿੜੀ ਦੇ ਮੈਦਾਨ ਵਿਚ ਕੀਤੀ ਜਾਣ ਵਾਲੀ ਕਾਨਫੰਰਸ ਦੀਆਂ ਤਿਆਰੀਆਂ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿਖੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਵਿਚ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਵਿਚ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਜਗਮੀਤ ਸਿੰਘ ਬਰਾੜ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਕਾਂਗਰਸ ਵਿਚ ਦੁਬਾਰਾ ਵਾਪਸੀ ਨਹੀਂ ਕਰਨਗੇ ਤੇ ਨਾ ਹੀ ਕੋਈ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਕਰਨਗੇ, ਜਿਸ ਤੋਂ ਜਗਮੀਤ ਬਰਾੜ ਨੇ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਵਿਚ ਜਾਣ ਦੇ ਭਾਵੇਂ ਸੰਕੇਤ ਤਾਂ ਦੇ ਦਿੱਤੇ ਪਰ ਨਾਲ ਹੀ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਸੱਦਾ ਆਉਂਦਾ ਹੈ ਤਾਂ ਉਹ ਆਪ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੋਈ ਰਸਤਾ ਅਖਤਿਆਰ ਕਰਨਗੇ।
ਉਨ੍ਹਾਂ ਕਿਹਾ ਕਿ 21 ਮਈ ਦੀ ਕਾਨਫੰਰਸ ਰਾਜਨੀਤਿਕ ਇਤਿਹਾਸ ਬਦਲੇਗੀ ਤੇ ਪਰਿਵਾਰਵਾਦ ਤੇ ਰਜਵਾੜਾਸ਼ਾਹੀ ਦੇ ਕੱਫਨ ਵਿਚ ਆਖਰੀ ਕਿੱਲ ਸਾਬਤ ਹੋਵੇਗੀ। ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਵਲੋਂ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਤੇ ਸਰਕਾਰ ਵਲੋਂ ਮੁਆਵਜ਼ੇ ਨਾ ਦਿੱਤੇ ਜਾਣ ਦੀ ਸਖ਼ਤ ਨਿੰਦਿਆ ਕਰਦਿਆਂ ਜਗਮੀਤ ਬਰਾੜ ਨੇ ਕਿਹਾ ਕਿ ਇਹ ਬਿਆਨ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।
ਇਸ ਮੌਕੇ ‘ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ 21 ਮਈ ਨੂੰ ਚੱਪੜਚਿੜੀ ਵਿਖੇ ਹੋਣ ਜਾ ਰਹੀ ਕਾਨਫੰਰਸ ਪ੍ਰਤੀ ਲੋਕਾਂ ਵਿਚ ਖਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਲੋਕ ਆਪ ਮੁਹਾਰੇ ਵੱਖੋ-ਵੱਖ ਥਾਵਾਂ ‘ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਆਪ ਮੁਹਾਰੇ ਪਹੁੰਚ ਰਹੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *