ਅੱਜ ਤੋਂ ਸ਼ੁਰੂ ਹੋਵੇਗੀ ‘ਇਕ ਸ਼ਾਮ ਸਰਕਾਰ ਦੇ ਨਾਮ’ ਤਹਿਤ ਪ੍ਰਚਾਰ ਵੈਨ ਦੀ ਮੁਹਿੰਮ

ss1

ਅੱਜ ਤੋਂ ਸ਼ੁਰੂ ਹੋਵੇਗੀ ‘ਇਕ ਸ਼ਾਮ ਸਰਕਾਰ ਦੇ ਨਾਮ’ ਤਹਿਤ ਪ੍ਰਚਾਰ ਵੈਨ ਦੀ ਮੁਹਿੰਮ

ਮਾਨਸਾ, 30 ਜੂਨ (ਰੀਤਵਾਲ ) : ਪੰਜਾਬ ਸਰਕਾਰ ਵੱਲੋਂ ਆਪਣੀਆਂ ਨੀਤੀਆਂ, ਪੋ੍ਰਗਰਾਮਾਂ ਅਤੇ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਤੋਂ ਸੂਬੇ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਆਪਕ ਪੱੱਧਰ ’ਤੇ ਜਨ ਪ੍ਰਚਾਰ ਮੁਹਿੰਮ ‘ਇਕ ਸ਼ਾਮ ਸਰਕਾਰ ਦੇ ਨਾਮ’ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮਾਨਸਾ ਜ਼ਿਲੇ ਵਿਚ ਇਹ ਮੁਹਿੰਮ ਅੱਜ ਤੋਂ ਸਰਦੂਲਗੜ ਸਬ-ਡਵੀਜ਼ਨ ਦੇ ਪਿੰਡ ਝੰਡਾ ਕਲਾਂ ਤੋਂ ਆਰੰਭ ਕੀਤੀ ਜਾ ਰਹੀ ਹੈ, ਜਿਸ ਦਾ ਉਦਘਾਟਨ ਮਾਨਯੋਗ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਸ਼ਾਮ 5 ਵਜੇ ਕਰਨਗੇ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪ੍ਰਚਾਰ ਵੈਨ ਰਾਹੀਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਲੋਕਾਂ ਨੂੰ ਜਿੱਥੇ ਸਰਕਾਰ ਦੀ ਕਾਰਗੁਜਾਰੀ ਸਬੰਧੀ ਜਾਣਕਾਰੀ ਮਿਲੇਗੀ, ਉਥੇ ਲੋਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਜਾਗਰੂਕ ਹੋਣਗੇ।
ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਹ ਵੈਨ ਅਤਿ ਆਧੁਨਿਕ ਐਲ.ਈ.ਡੀ. ਰਾਹੀਂ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਅਤੇ ਸਿੱਖ ਧਰਮ ਦੇ ਅਧੀਨ ਵਿਰਸੇ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ, ਜਿਸ ਅਧੀਨ ਪੰਜਾਬੀ ਧਾਰਮਿਕ ਫਿਲਮ ਚਾਰ ਸਾਹਿਬਜਾਦੇ ਵਿਖਾਈ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਇਸ ਨਿਵੇਕਲੀ ਕਿਸਮ ਦੇ ਪ੍ਰਾਜੈਕਟ ਦਾ ਵੱਧ ਤੋਂ ਵੱਧ ਲਾਹਾ ਲੈਣ।

print
Share Button
Print Friendly, PDF & Email