ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ss1

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

29-4

ਭਿੱਖੀਵਿੰਡ 29 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ) – ਪੁਲਿਸ ਜਿਲ੍ਹਾ ਤਰਨ ਤਾਰਨ ਮੁਖੀ ਮਨਮੋਹਨ ਸ਼ਰਮਾ ਦੀਆਂ ਹਦਾਇਤਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਭਿੱਖੀਵਿੰਡ ਨੇ ਇੱਕ ਵਿਅਕਤੀ ਕੋਲੋ 400 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਚਰਨ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਭਿੱਖੀਵਿੰਡ ਤੋਂ ਦਰਾਜਕੇ ਜਾ ਰਹੇ ਸਨ ਤਾਂ ਜਦੋਂ ਚੇਲਾ ਨੇੜੇ ਪਹੁੰਚੇਂ ਤਾਂ ਇੱਕ ਵਿਅਕਤੀ ਆਉਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਜੇਬ ਵਿਚੋਂ ਇੱਕ ਲਿਫਾਫਾ ਸੁੱਟ ਦਿੱਤਾ ਤਾਂ ਪੁਲਿਸ ਨੇ ਸ਼ੱਕ ਦੀ ਬਿਨਾ ‘ਤੇ ਉਸ ਵਿਅਕਤੀ ਨੂੰ ਰੋਕ ਕੇ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 400 ਗ੍ਰਾਮ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਪੁਲਿਸ ਪਾਰਟੀ ਵੱਲੋਂ ਪੁੱਛਗਿਛ ਕਰਨ ‘ਤੇ ਉਕਤ ਵਿਅਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਕਾਰਜ ਸਿੰਘ ਕੌਮ ਤਰਖਾਣ ਵਾਸੀ ਡੱਲ ਥਾਣਾ ਖਾਲੜਾ ਦੱਸਿਆ, ਜਿਸ ‘ਤੇ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ ਮਿਤੀ 28-4-2016 ਧਾਰਾ 22/61/85 ਐਨ.ਡੀ.ਪੀ.ਐਸ ਅਧੀਨ ਕੇਸ ਦਰਜ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *