ਡਰਾਈਵਰਾਂ ਨੂੰ ਕਰਨੀ ਚਾਹੀਦੀ ਹੈ ਟ੍ਰੈਫਿਕ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ -ਜ਼ਿਲਾ ਟਰਾਂਸਪੋਰਟ ਅਫ਼ਸਰ

ss1

ਡਰਾਈਵਰਾਂ ਨੂੰ ਕਰਨੀ ਚਾਹੀਦੀ ਹੈ ਟ੍ਰੈਫਿਕ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ -ਜ਼ਿਲਾ ਟਰਾਂਸਪੋਰਟ ਅਫ਼ਸਰ
ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ

1-24 (2)
ਬਰਨਾਲਾ, 30 ਜੂਨ (ਡਾ:ਓਮੀਤਾ):ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲਾ ਟਰਾਂਸਪੋਰਟ ਵਿਭਾਗ ਅਤੇ ਜ਼ਿਲਾ ਟੈ੍ਰਫਿਕ ਪੁਲਿਸ ਬਰਨਾਲਾ ਦੇ ਸਹਿਯੋਗ ਨਾਲ ਜ਼ਿਲਾ ਟਰਾਂਸਪੋਰਟ ਅਫ਼ਸਰ ਸ੍ਰੀ ਸੁਖਵਿੰਦਰ ਕੁਮਾਰ ਦੀ ਅਗਵਾਈ ਹੇਠ ਸਥਾਨਕ ਟਰੱਕ ਯੂਨੀਅਨ ਬਰਨਾਲਾ ਵਿਖੇ ਟਰੱਕ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਅਤੇ ਉਨਾਂ ਦੀ ਮੁੱਢਲੀ ਸਿਹਤ ਦੀ ਜਾਂਚਣ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਿਵਲ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾਕਟਰ ਵੱਲੋਂ 130 ਦੇ ਕਰੀਬ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।
ਜ਼ਿਲਾ ਟਰਾਂਸਪੋਰਟ ਅਫ਼ਸਰ ਸ੍ਰੀ ਸੁਖਵਿੰਦਰ ਕੁਮਾਰ ਨੇ ਟਰੱਕ ਡਰਾਈਵਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਇਹ ਵੀ ਕਿਹਾ ਕਿ ਉਨਾਂ ਨੂੰ ਆਪਣੀਆਂ ਗੱਡੀਆਂ ਦੇ ਕਾਗਜਾਤ ਪੂਰੇ ਰੱਖਣੇ ਚਾਹੀਦੇ ਹਨ। ਉਨਾਂ ਡਰਾਈਵਰਾਂ ਨੂੰ ਸਮੇਂ-ਸਮੇਂ ਸਿਰ ਆਪਣੀ ਸਿਹਤ ਅਤੇ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਨਸ਼ੇ ਕਰਕੇ ਕਦੇ ਵੀ ਗੱਡੀ ਨਾ ਚਲਾਉਣ ਕਿਉਂਕਿ ਜ਼ਿਆਦਾ ਦੁਰਘਟਨਾਵਾਂ ਨਸ਼ਿਆਂ ਕਾਰਨ ਹੀ ਹੰੁਦੀਆਂ ਹਨ। ਉਨਾਂ ਕਿਹਾ ਕਿ ਗੱਡੀ ਚਲਾਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕੀਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਅਜਿਹੇ ਕੈਂਪ ਜ਼ਿਲੇ ਦੀਆਂ ਦੂਸਰੀਆਂ ਟਰੱਕ/ਟੈਂਪੂ ਯੂਨੀਅਨਾਂ ਵਿੱਚ ਵੀ ਕੈਂਪ ਲਗਾਏ ਜਾਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *