ਸ਼੍ਰੋਮਣੀ ਕਮੇਟੀ ਮੈਂਬਰ ਸੰਤ ਕਾਲਾਮਾਲਾ ਦੀ ਸੰਖੇਪ ਬਿਮਾਰੀ ਉਪਰੰਤ ਮੌਤ

ss1

ਸ਼੍ਰੋਮਣੀ ਕਮੇਟੀ ਮੈਂਬਰ ਸੰਤ ਕਾਲਾਮਾਲਾ ਦੀ ਸੰਖੇਪ ਬਿਮਾਰੀ ਉਪਰੰਤ ਮੌਤ

1-25 (2)
ਮਹਿਲ ਕਲਾਂ 30 ਜੂਨ (ਭੁਪਿੰਦਰ ਸਿੰਘ ਧਨੇਰ/ ਪਰਦੀਪ ਕੁਮਾਰ)-ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਗੁਰਦੁਆਰਾ ਕਾਲਾਮਾਲਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਜਸਵੀਰ ਸਿੰਘ ਖਾਲਸਾ ਜੀ ਦੀ ਅੱਜ ਡੀ ਐਸ ਸੀ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਉਨਾਂ ਦੀ ਮੌਤ ਤੇ ਵੱਖ ਵੱਖ ਧਾਰਮਿਕ,ਸਮਜਿ, ਰਾਜਨੀਤਿਕ ਪਾਰਟੀਆਂ ਦੇ ਆਗੁਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਸੰਤ ਖਾਲਸਾ ਜੀ ਵੱਲੋਂ ਆਪਣੇ ਜੀਵਨ ਦੌਰਾਨ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ,ਲੋੜਵੰਦਾਂ ਸਮੇਤ ਸਮਾਜ ਸੇਵੀ ਖੇਤਰ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਤ ਖਾਲਸਾ ਜੀ ਦੀ ਮ੍ਰਿਤਕ ਦੇਹ ਗੁਰਦੁਆਰਾ ਕਾਲਾਮਾਲਾ ਸਾਹਿਬ ਛਾਪਾ (ਬਰਨਾਲਾ) ਵਿਖੇ ਦਰਸ਼ਨਾਂ ਦੇ ਲਈ ਰੱਖੀ ਗਈ ਹੈ ਉਨਾਂ ਦਾ ਅੰਤਿਮ ਸੰਸਕਾਰ ਉਨਾਂ ਦੇ ਵਿਦੇਸ਼ ਗਏ ਪਰਿਵਾਰ ਮੈਂਬਰਾਂ ਦੇ ਭਾਰਤ ਪੁੱਜਣ ਉਪਰੰਤ ਕੀਤਾ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *