ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. May 31st, 2020

After Canada, Punjabi language to get identification in US now

ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ‘ਚ ਵੀ ਪੰਜਾਬੀ ਦੀ ਬਣੇਗੀ ਵਿਸ਼ੇਸ਼ ਪਛਾਣ

ਨਿਊਯਾਰਕ: ਕੈਨੇਡਾ ਤੋਂ ਬਾਅਦ ਹੁਣ ਪੰਜਾਬੀ ਬੋਲੀ ਨੂੰ ਅਮਰੀਕਾ ਵਿਚ ਵੀ ਵਿਸ਼ੇਸ਼ ਪਛਾਣ ਮਿਲੇਗੀ .ਇਸ ਦਾ ਸੰਕੇਤ ਇਸ ਤੋਂ ਮਿਲਦਾ ਹੈ ਕਿ 2020 ਦੇ ਅਮਰੀਕਾ ਸਰਕਾਰ ਦੀ ਸਰਪ੍ਰਸਤੀ ਨਾਲ ਹੋ ਰਹੇ ਜਨਗਣਨਾ ਪ੍ਰੋਗਰਾਮ ਵਿਚ ਗੈਰ-ਅੰਗਰੇਜ਼ੀ ਭਾਸ਼ਾਵਾਂ ਦੇ ਉਸ ਗਰੁੱਪ ਵਿਚ ਰੱਖੀ ਗਈ ਹੈ ਜਿਸ ਨੂੰ ਮਾਨਤਾ ਦਿੱਤੀ ਜਾਣੀ ਹੈ। ਇਹ ਵੀ ਸੂਚਨਾ ਮਿਲੀ ਹੈ ਕਿ ਇਸ ਜਨਗਣਨਾ ਦੌਰਾਨ ਜਿਹੜੇ ਪੰਜਾਬੀ ਅੰਗਰੇਜ਼ੀ ਨਹੀਂ ਜਾਣਦੇ ਹੋਣਗੇ , ਉਨ੍ਹਾਂ ਨੂੰ ਜਨਗਣਨਾ ਦੇ ਫਾਰਮ ਭਰਨ ਲਈ ਪੰਜਾਬੀ ਭਾਸ਼ਾਈ ਕਰਿੰਦਿਆਂ ਦੀ ਸਹਾਇਤਾ ਮੁਹੱਈਆ ਕਰਾਈ ਜਾਵੇਗੀ।
ਯੂ ਐੱਸ ਸੈਂਸਜ਼ ਬਿਊਰੋ ਨੇ ਕੁੱਲ 12 ਗੈਰ-ਅੰਗਰੇਜ਼ੀ ਭਾਸ਼ਾਵਾਂ ਬੋਲਦੇ ਲੋਕਾਂ ਨੂੰ ਜਨਗਣਨਾ ਲਈ ਤਕਨੀਕੀ ਅਤੇ ਭਾਸ਼ਾਈ ਮਦਦ ਕਰਨ ਦੀ ਯੋਜਨਾ ਬਣਾਈ ਹੈ ਜਿਸ ਵਿਚ ਦੁਭਾਸ਼ੀ ਪ੍ਰਸ਼ਨ-ਪੱਤਰ ਵੀ ਸ਼ਾਮਲ ਹੈ ।

Leave a Reply

Your email address will not be published. Required fields are marked *

%d bloggers like this: