100 ਗ੍ਰਾਮ ਹੈਰੋਇਨ ਬਰਾਮਦ ਅਤੇ ਇੱਕ ਕਾਬੂ

100 ਗ੍ਰਾਮ ਹੈਰੋਇਨ ਬਰਾਮਦ ਅਤੇ ਇੱਕ ਕਾਬੂ

7-34

ਰਾਜਪੁਰਾ 6 ਜੁਲਾਈ (ਧਰਮਵੀਰ ਨਾਗਪਾਲ) ਸਿਟੀ ਪੁਲਿਸ ਨੇ ਇੱਕ ਵਿਅਕਤੀ ਤੋਂ 100 ਗ੍ਰਾਮ ਹੈਰੋਇਨ ਕਾਬੂ ਕਰਕੇ ਬਣਦੀ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਦਿੰਦਿਆ ਥਾਣਾ ਸਿਟੀ ਪੁਲਿਸ ਦੇ ਇੰਚਾਰਜ ਇੰਸਪੈਕਟਰ ਗੁਰਜੀਤ ਸਿੰਘ ਨੇ ਦਸਿਆ ਕਿ ਥਾਣੇਦਾਰ ਅਵਤਾਰ ਸਿੰਘ ਨੇ ਸ਼ੱਕੀ ਲੋਕਾਂ ਦੀ ਤਾਲਾਸ਼ ਵਿੱਚ ਪੁਰਾਣੇ ਬਸ ਸਟੈਂਡ ਦੇ ਨੇੜੇ ਨਾਕਾ ਲਾਇਆ ਹੋਇਆ ਸੀ ਤੇ ਨਾਕੇ ਦੌਰਾਨ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਵੇਖਿਆ ਜੋ ਕਿ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਅਤੇ ਵਾਪਸ ਪਿਛੇ ਮੁੜਨ ਲਗਿਆ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਉਸਨੂੰ ਰੋਕ ਕੇ ਜਦੋ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋ 100 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਤੇ ਪੁਲਸ ਨੇ ਜਦੋਂ ਸਖਤੀ ਨਾਲ ਉਸ ਕੋਲੋ ਪੁਛਗਿਛ ਕੀਤੀ ਤਾਂ ਅਰੋਪੀ ਨੇ ਆਪਣੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਮੁਲੇ ਚੱਕ ਦਸੀ। ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਪਰਚਾ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Share Button

Leave a Reply

Your email address will not be published. Required fields are marked *

%d bloggers like this: