ਸਿੱਖਿਆ ਮੰਤਰੀ ਨੇ 100 ਆਰਟ ਐਂਡ ਕਰਾਫਟ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤੇ ਸਟੇਸ਼ਨ ਅਲਾਟਮੈਂਟ ਪੱਤਰ ਸੌਂਪੇ

ਸਿੱਖਿਆ ਮੰਤਰੀ ਨੇ 100 ਆਰਟ ਐਂਡ ਕਰਾਫਟ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤੇ ਸਟੇਸ਼ਨ ਅਲਾਟਮੈਂਟ ਪੱਤਰ ਸੌਂਪੇ

ਤਰਸ ਦੇ ਆਧਾਰ ‘ਤੇ ਕੇਸਾਂ ਤਹਿਤ 34 ਕਰਮਚਾਰੀਆਂ ਨੂੰ ਵੀ ਮਿਲੇ ਨਿਯੁਕਤੀ ਪੱਤਰ

23-25

ਐਸ.ਏ.ਐਸ.ਨਗਰ, 22 ਜੁਲਾਈ: ਸਿੱਖਿਆ ਵਿਭਾਗ ਵੱਲੋਂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਤਹਿਤ ਅੱਜ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ 100 ਆਰਟ ਐਂਡ ਕਰਾਫਟ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਅਤੇ ਸਟੇਸ਼ਨ ਅਲਾਟਮੈਂਟ ਪੱਤਰ ਸੌਂਪੇ। ਇਸ ਮੌਕੇ ਤਰਸ ਦੇ ਆਧਾਰ ‘ਤੇ ਕੇਸਾਂ ਤਹਿਤ ਮ੍ਰਿਤਕ ਮੁਲਾਜ਼ਮਾਂ ਦੇ 34 ਵਾਰਸਾਂ ਨੂੰ ਵੱਖ-ਵੱਖ ਅਸਾਮੀਆਂ ਦੇ ਨਿਯੁਕਤੀ ਪੱਤਰ ਅਤੇ ਸਟੇਸ਼ਨ ਅਲਾਟਮੈਂਟ ਪੱਤਰ ਵੀ ਸੌਂਪੇ। ਸਮੂਹ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਖਾਲੀ ਸਟੇਸ਼ਨਾਂ ਦੀ ਸੂਚੀ ਦਿਖਾ ਕੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ਅਲਾਟ ਕੀਤੇ ਗਏ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਏ ਸੰਖੇਪ ਜਿਹੇ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪਣੇ ਮੌਕੇ ਸੰਬੋਧਨ ਕਰਦਿਆਂ ਡਾ.ਚੀਮਾ ਨੇ ਕਿਹਾ ਕਿ ਤਰਸ ਦੇ ਆਧਾਰ ‘ਤੇ ਕੇਸਾਂ ਦੇ ਜਲਦ ਨਿਪਟਾਰੇ ਲਈ ਵਿਭਾਗ ਵੱਲੋਂ 10 ਅਗਸਤ ਨੂੰ ਮੁਹਾਲੀ ਸਥਿਤ ਮੁੱਖ ਦਫਤਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿੱਥੇ ਸਾਰੇ ਪੈਂਡਿੰਗ ਕੇਸਾਂ ਨੂੰ ਇਕੋ ਦਿਨ ਨਿਪਟਾਉਣ ਲਈ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਨਾਲ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਦੇ ਦੇਹਾਂਤ ਨਾਲ ਪਿੱਛੇ ਪਰਿਵਾਰ ਨੂੰ ਪੈਣ ਵਾਲੇ ਘਾਟੇ ਨੂੰ ਪੂਰਿਆ ਤਾਂ ਨਹੀਂ ਜਾ ਸਕਦਾ ਪਰ ਵਿਭਾਗ ਦੀ ਇਹੋ ਕੋਸ਼ਿਸ਼ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਦਾ ਹੋਇਆ ਇਨ•ਾਂ ਨੂੰ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਲੈਂਦਾ ਹੋਇਆ ਮ੍ਰਿਤਕ ਕਰਮਚਾਰੀ ਦੇ ਵਾਰਸਾਂ ਨੂੰ ਜਲਦ ਤੋਂ ਜਲਦ ਨੌਕਰੀ ਦਾ ਨਿਯੁਕਤੀ ਪੱਤਰ ਸੌਂਪੇ।
ਨਵੇਂ ਆਰਟ ਐਂਡ ਕਰਾਫਟ ਅਧਿਆਪਕਾਂ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਵੇਲੇ ਸਮੂਹ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਭਰਤੀ ਕੀਤੀ ਜਾ ਰਹੀ ਹੈ ਅਤੇ ਉਹ ਆਸ ਕਰਦੇ ਹਨ ਕਿ ਇਨ੍ਹਾਂ ਅਧਿਆਪਕਾਂ ਦੀ ਭਰਤੀ ਨਾਲ ਕਿਸੇ ਵੀ ਸਰਕਾਰੀ ਸਕੂਲ ਵਿੱਚ ਕੋਈ ਅਸਾਮੀ ਖਾਲੀ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਆਰਟ ਐਂਡ ਕਰਾਫਟ ਅਤੇ ਫਿਜੀਕਲ ਐਜੂਕੇਸ਼ਨ ਦੇ ਅਧਿਆਪਕ ਬੱਚਿਆਂ ਦੇ ਸਭ ਤੋਂ ਨੇੜੇ ਹੁੰਦੇ ਹਨ ਅਤੇ ਸਕੂਲ ਵਿੱਚ ਵਧੀਆ ਅਨੁਸ਼ਾਸਨ ਕਾਇਮ ਰੱਖਣ ਵਿੱਚ ਇਨ੍ਹਾਂ ਦੀ ਸਭ ਤੋਂ ਅਹਿਮ ਭੂਮਿਕਾ ਹੁੰਦੀ ਹੈ। ਉਹ ਆਸ ਕਰਦੇ ਹਨ ਕਿ ਅੱਜ ਨਵੇਂ ਭਰਤੀ ਅਧਿਆਪਕ ਜਿੱਥੇ ਆਪੋ-ਆਪਣੇ ਸਕੂਲਾਂ ਵਿੱਚ ਜਿੱਥੇ ਸਕੂਲਾਂ ਵਿੱਚ ਬਿਹਤਰ ਵਿਦਿਅਕ ਮਾਹੌਲ ਸਿਰਜਣਗੇ ਉਥੇ ਵਿਦਿਆਰਥੀਆਂ ਨਾਲ ਮਿਲ ਕੇ ਰਚਨਾਤਮਕ ਸਰਗਰਮੀਆਂ ਕਰਨਗੇ।
ਇਸ ਤੋਂ ਪਹਿਲਾਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਆਰਟ ਐਂਡ ਕਰਾਫਟ ਅਧਿਆਪਕਾਂ ਤੋਂ ਬਾਅਦ ਡੀ.ਪੀ.ਈਜ਼ ਤੇ ਹੋਮ ਸਾਇੰਸ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਜਿਨ੍ਹਾਂ 34 ਕਰਮਚਾਰੀਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦਿੱਤੇ ਹਨ ਉਨ੍ਹਾਂ ਵਿੱਚ 17 ਐਸ.ਐਲ.ਏ., 11 ਕਲਰਕ, 1 ਲਾਇਬ੍ਰੇਰੀ ਰਿਸ’ਟਰੋਰ ਅਤੇ 5 ਦਰਜਾ ਚਾਰ ਕਰਮਚਾਰੀਆਂ ਦੀਆਂ ਅਸਾਮੀਆਂ ਹਨ।
ਅੱਜ ਦੇ ਸਮਾਗਮ ਦੌਰਾਨ ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ ਤੇ ਸਹਾਇਕ ਡਾਇਰੈਕਟਰ ਸ੍ਰੀਮਤੀ ਹਰਵਿੰਦਰ ਕੌਰ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: