ਖਾਲਸਾ ਕਾਲਜ ਵਿੱਚ ਵਿੱਦਿਅਕ ਸੈਸ਼ਨ ਦੀ ਆਰੰਭਤਾ ‘ਤੇ ਸਮਾਗਮ ਕਰਵਾਇਆ ਗਿਆ

ਖਾਲਸਾ ਕਾਲਜ ਵਿੱਚ ਵਿੱਦਿਅਕ ਸੈਸ਼ਨ ਦੀ ਆਰੰਭਤਾ ‘ਤੇ ਸਮਾਗਮ ਕਰਵਾਇਆ ਗਿਆ

18-33 (2) 18-33 (5)
ਗੜ੍ਹਸ਼ੰਕਰ 8 ਅਗਸਤ (ਅਸ਼ਵਨੀ ਸ਼ਰਮਾ) ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ‘ਤੇ ਅਦਾਰੇ, ਵਿਦਿਆਰਥੀਆਂ ਅਤੇ ਸਟਾਫ਼ ਦੀ ਚੜਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਗੁਰਦੁਆਰਾ ਸਾਹਿਬ ਵਿਖੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ। ਗੁਰੂ ਚਰਨਾਂ ਵਿਚ ਅਰਦਾਸ ਉਪਰੰਤ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਆਰੰਭ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਕਾਲਜ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨਾਂ ਵਿਦਿਆਰਥੀਆਂ ਨੂੰ ਅੱਖਰੀ ਵਿੱਦਿਆ ਦੇ ਨਾਲ-ਨਾਲ ਅਧਿਆਤਮਕ ਵਿੱਦਿਆ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਚੰਗਾ ਉਦੇਸ਼ ਲੈ ਕੇ ਅੱਗੇ ਵੱਧਣ ਲਈ ਪ੍ਰੇਰਿਆ। ਸਟੇਜ ਦੀ ਕਾਰਵਾਈ ਪ੍ਰੋ. ਗੁਰਪ੍ਰੀਤ ਸਿੰਘ ਨੇ ਚਲਾਈ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।

Share Button

Leave a Reply

Your email address will not be published. Required fields are marked *

%d bloggers like this: