ਕਾਂਗਰਸ ਦੇ ਚੋਣ ਮਨੋਰਥ ਪੱਤਰ ‘ਚ ਸ਼ਹੀਦ ਭਗਤ ਸਿੰਘ ਦੀ ਸੋਚ ਨਜ਼ਰ ਆਵੇਗੀ : ਮਨਪ੍ਰੀਤ ਬਾਦਲ

ਕਾਂਗਰਸ ਦੇ ਚੋਣ ਮਨੋਰਥ ਪੱਤਰ ‘ਚ ਸ਼ਹੀਦ ਭਗਤ ਸਿੰਘ ਦੀ ਸੋਚ ਨਜ਼ਰ ਆਵੇਗੀ : ਮਨਪ੍ਰੀਤ ਬਾਦਲ

1

ਧੂਰੀ- ਪੰਜਾਬ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਅਤੇ ਕਾਂਗਰਸ ਦੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦੇ ਚੋਣ ਮਨੋਰਥ ਪੱਤਰ ‘ਚ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨਜ਼ਰ ਆਵੇਗੀ। ਉਨ੍ਹਾਂ ਇਹ ਵਿਚਾਰ ਆਗਾਮੀ ਚੋਣਾਂ ‘ਚ ਪਾਰਟੀ ਵੱਲੋਂ ਤਿਆਰ ਕੀਤੇ ਜਾ ਰਹੇ ਚੋਣ ਮਨੋਰਥ ਪੱਤਰ ਬਾਰੇ ਹਲਕਾ ਧੂਰੀ ਦੇ ਆਗੂਆਂ ਅਤੇ ਵਰਕਰਾਂ ਦੀ ਰਾਏ ਲੈਣ ਲਈ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣਨ ਵਾਲੀ ਕਾਂਗਰਸ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਕੋਸ਼ਿਸ਼ ਕਰਦਿਆਂ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਤੋਰੇਗੀ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਦੌਰਾਨ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ ‘ਚ ਸ਼ੁਮਾਰ ਸਾਬਕਾ ਵਿਧਾਇਕ ਧਨਵੰਤ ਸਿੰਘ, ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਅਤੇ ਸਾਬਕਾ ਜ਼ਿਲਾ ਪ੍ਰਧਾਨ ਮਾਈ ਰੂਪ ਕੌਰ ਬਾਗੜੀਆਂ ਦੀ ਗੈਰ-ਹਾਜ਼ਰੀ ਕਾਰਨ ਕਾਂਗਰਸ ਦੀ ਅੰਦਰੂਨੀ ਗੁੱਟਬੰਦੀ ਵੀ ਸਾਫ ਦਿਖਾਈ ਦਿੱਤੀ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਹੋਂਦ ‘ਚ ਆਉਣ ‘ਤੇ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਲਈ ਫਜ਼ੂਲ ਖਰਚਿਆਂ ‘ਤੇ ਰੋਕ ਲੱਗੇਗੀ, ਵਜ਼ੀਰਾਂ ਦੇ ਸਰਕਾਰੀ ਖਰਚਿਆਂ ‘ਚ ਕਟੌਤੀ ਕਰਨ ਤੋਂ ਇਲਾਵਾ ਹੈਲੀਕਾਪਟਰਾਂ ਦੀ ਬੇਲੋੜੀ ਵਰਤੋਂ ਵੀ ਬੰਦ ਕੀਤੀ ਜਾਵੇਗੀ ਤਾਂ ਜੋ ਆਰਥਿਕ ਬੱਚਤ ਕਰ ਕੇ ਪੰਜਾਬ ਦੇ ਭਵਿੱਖ ਨੂੰ ਸੰਵਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਦਲਾਲਊ ਭਾਵਨਾ ਨਾਲ ਕੰਮ ਕਰਨ ਦੀ ਬਜਾਏ ਲੋਕ ਭਲਾਈ ਦੇ ਕੰਮ ਕਰਦਿਆਂ ਰਾਜ ਦੇ ਸਮੁੱਚੇ ਵਰਗਾਂ ਦੀ ਬਿਹਤਰੀ ਲਈ ਯਤਨ ਕਰੇਗੀ ਤੇ ਸਾਨੂੰ ਆਪਣੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇਣ ਦੀ ਲੋੜ ਹੈ, ਕਿਉਂਕਿ ਪੜ੍ਹੀ-ਲਿਖੀ ਜਮਾਤ ਹੀ ਦੇਸ਼ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਤੌਰ ਸਕਦੀ ਹੈ।
ਇਸ ਮੌਕੇ ਮੌਜੂਦ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਸਾਨੂੰ ਆਪਣੀਆਂ ਗਲਤੀਆਂ ‘ਚ ਸੁਧਾਰ ਕਰਦੇ ਹੋਏ ਨਿੱਜੀ ਰੰਜਿਸ਼ਾਂ ਨੂੰ ਛੱਡ ਕੇ ਸੂਬੇ ਅੰਦਰ ਕਾਂਗਰਸ ਸਰਕਾਰ ਲਿਆਉਣ ਲਈ ਸਾਂਝੇ ਤੌਰ ‘ਤੇ ਯਤਨ ਕਰਨੇ ਚਾਹੀਦੇ ਹਨ। ਇਸ ਸਮੇਂ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਕਿਹਾ ਕਿ ਰਾਜ ਦੇ ਸਿੱਖਿਆ ਢਾਂਚੇ ‘ਚ ਸੁਧਾਰ ਕਰ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਵਸੀਲੇ ਪੈਦਾ ਕਰਨ ਦੀ ਲੋੜ ਹੈ, ਤਾਂ ਜੋ ਬੇਰੋਜ਼ਗਾਰੀ ਦੀ ਮਾਰ ਝੱਲ ਰਹੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ‘ਚ ਧਸਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੂੰ ਚੋਣ ਲੜਨ ਲਈ ਹਲਕੇ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਸਿਪਾਹੀ ਹਨ ਅਤੇ ਹਾਈਕਮਾਨ ਜੋ ਹੁਕਮ ਕਰੇਗੀ ਉਹ ਉਸ ਨੂੰ ਮੰਨਣਗੇ।
ਇਸ ਮੌਕੇ ਸਾਬਕਾ ਵਿਧਾਇਕ ਰਾਜ ਸਿੰਘ ਖੇੜੀ, ਹੰਸਰਾਜ ਗੁਪਤਾ, ਗੁਰਬਖਸ਼ ਸਿੰਘ ਗੁੱਡੂ, ਡਾ. ਇੰਦਰਜੀਤ ਸ਼ਰਮਾ, ਚਮਕੌਰ ਸਿੰਘ ਕੁੰਭੜਵਾਲ, ਲਖਵੀਰ ਸਿੰਘ ਬਮਾਲ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਖੁਰਮੀ, ਐਡਵੋਕੇਟ ਬਲਜੀਤ ਸਿੰਘ ਸਿੱਧੂ, ਮਿੱਠੂ ਲੱਡਾ, ਗੁਰਤੇਜ ਸਿੰਘ ਤੇਜੀ ਕੱਕੜਵਾਲ, ਨਾਦਰ ਅਲੀ ਭੱਟੀ, ਸਤਵੰਤ ਕਾਕਾ ਬਮਾਲ, ਸੰਦੀਪ ਤਾਇਲ ਅਤੇ ਸੁਰਿੰਦਰ ਗੋਇਲ (ਦੋਵੇਂ ਐੱਮ.ਸੀ.), ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਦੇਵ ਸਿੰਘ ਖੇੜੀ ਆਦਿ ਵੀ ਮੌਜੂਦ ਸਨ।

Share Button

Leave a Reply

Your email address will not be published. Required fields are marked *

%d bloggers like this: