ਕੈਲੀਫੋਰਨੀਆ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿੰਦਾ

ਕੈਲੀਫੋਰਨੀਆ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿੰਦਾ

12-43
ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਅਮਰੀਕਾ ਦੇ ਸੈਂਟਰਲ ਸ਼ਹਿਰ ਕੈਲੀਫੋਰਨੀਆ ਵਿਚ ਬੀਤੇ ਦਿਨ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪੰਨੇ ਪਾੜਕੇ ਸੁੱਟਣ ਨਾਲ ਹੋਈ ਬੇਅਦਬੀ ਦੀ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ।ਇਸੇ ਲੜੀ ਵਿਚ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਘੋਰ ਨਿੰਦਾ ਕੀਤੀ ਹੈ।
ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਦੇਗਸਰ ਬੇਰ ਸਾਹਿਬ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਬੁੱਢਾ ਦਲ ਮੁਖੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਭਾਵੇਂ ਦੇਸ਼ ਵਿਚ ਹੋਵੇ ਜਾਂ ਵਿਦੇਸ਼ ਵਿਚ ਇਸਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ।ਉਨ੍ਹਾਂ ਕਿਹਾ ਕਿ ਕੈਲੀਫੋਰਨੀਆਂ ਵਿਚ ਵਾਪਰੀ ਇਸ ਘਟਨਾ ਨਾਲ ਉੱਥੋਂ ਦੇ ਸਿੱਖਾਂ ਦੇ ਹੀ ਨਹੀ ਸਗੋਂ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਸਿੱਖ ਧਾਰਮਿਕ ਆਗੂਆਂ ਨੂੰ ਕੇਂਦਰ ਸਰਕਾਰ ਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਉਹ ਅਮਰੀਕਾ ਸਰਕਾਰ ਨਾਲ ਗੱਲ ਕਰਕੇ ਇਸ ਘਿਨਾਉਣੇ ਕਾਰੇ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਲੱਭਕੇ ਉਸਨੂੰ ਸਖਤ ਸਜਾ ਦੁਆਵੇ ਤਾਂ ਕਿ ਮੁੜ ਕੋਈ ਅਜਿਹੀ ਹਿਮਾਕਤ ਨਾ ਕਰ ਸਕੇ।

Share Button

Leave a Reply

Your email address will not be published. Required fields are marked *

%d bloggers like this: